ਨਿਮਰਤਾ ਰੱਖੋ ਬਿਨ੍ਹਾਂ ਮੰਗੇ ਸਭ ਕੁਝ ਮਿਲੇਗਾ।….ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 16 ਸਤੰਬਰ 2026

ਨਿਊਜ਼ ਪੰਜਾਬ 

ਨਿਮਰਤਾ ਰੱਖੋ ਬਿਨ੍ਹਾਂ ਮੰਗੇ ਸਭ ਕੁਝ ਮਿਲੇਗਾ।….ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ 

🙏🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ,੩੧ ਭਾਦੋ ੫੫੮, ੧੬ ਸਤੰਬਰ ੨੦੨੬ ੴ ☬ 🙏🙏🙏

ਗੂਜਰੀ ਮਹਲਾ ੫ ॥

ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮਰੈ੍ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥ {ਪੰਨਾ 497}

ਅਰਥ: ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ (ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ (ਦਾ ਆਦਰਾ) ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।1। ਰਹਾਉ।

ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ?)। ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ।1।

ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ (ਜਾਣੋ) , ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।2।

ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ (ਖਾਣ ਦੀ) ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ (ਅੰਦਰ, ਮਾਨੋ) ਕ੍ਰੋੜਾਂ (ਸੂਰਜਾਂ ਦਾ) ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।3।

ਹੇ ਨਾਨਕ! (ਆਖ–) ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ (ਆਖ਼ਰ) ਤੇਰੇ ਦਰ ਤੇ ਆ ਪਹੁੰਚਦਾ ਹੈ ਉਹ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, (ਤੇ ਤੇਰੇ ਦਰ ਤੋਂ) ਇਹ ਸੁਖ ਪ੍ਰਾਪਤ ਕਰਦਾ ਹੈ।4।6।7।

गूजरी महला ५ ॥

जिसु मानुख पहि करउ बेनती सो अपनै दुखि भरिआ ॥ पारब्रहमु जिनि रिदै अराधिआ तिनि भउ सागरु तरिआ ॥१॥ गुर हरि बिनु को न ब्रिथा दुखु काटै ॥ प्रभु तजि अवर सेवकु जे होई है तितु मानु महतु जसु घाटै ॥१॥ रहाउ ॥ माइआ के सनबंध सैन साक कित ही कामि न आइआ ॥ हरि का दासु नीच कुलु ऊचा तिसु संगि मन बांछत फल पाइआ ॥२॥ लाख कोटि बिखिआ के बिंजन ता महि त्रिसन न बूझी ॥ सिमरत नामु कोटि उजीआरा बसतु अगोचर सूझी ॥३॥ फिरत फिरत तुम्हरै दुआरि आइआ भै भंजन हरि राइआ ॥ साध के चरन धूरि जनु बाछै सुखु नानक इहु पाइआ ॥४॥६॥७॥ {पन्ना 497}

अर्थ: हे भाई! गुरू के बिना परमात्मा के बिना कोई और (किसी का) दुख-दर्द नहीं काट सकता। परमात्मा (का विभाग) छोड़ के अगर किसी और के सेवक बनें तो इस काम में इज्जत वडिआई और शोभा कम हो जाती है।1। रहाउ।

हे भाई! मैं जिस भी मनुष्य के पास (अपने दुख की) बात करता हूँ, वह (पहले ही) अपने दुख से भरा हुआ दिखता है (वह मेरा दुख क्या निर्वित करे?)। हे भाई! जिस मनुष्य ने अपने हृदय में परमात्मा को आराधा है, उस ने ही ये डर (-भरा संसार-) समुंद्र पार किया है।1।

हे भाई! माया के कारण बने हुए ये साक-सज्जन-रिश्तेदार (दुखों की निर्वित्ती के लिए) कोई भी काम नहीं आ सकते। परमात्मा का भगत अगर नीच कुल का भी हो, उसको श्रेष्ठ जानो, उसकी संगति में रहने से मन-इच्छित फल हासिल कर लेते हैं।2।

हे भाई! अगर माया के लाखों-करोड़ों स्वादिष्ट व्यंजन हों, उनमें लगने (खाने की) तृष्णा नहीं खत्म होती। परमात्मा का नाम सिमरने से (अंदर, जैसे) करोड़ों (सूरजों का) प्रकाश हो जाता है, और अंदर वह कीमती पदार्थ दिखाई दे जाता है जिस तक ज्ञानेन्द्रियों की पहुँच नहीं हो सकती।3।

हे नानक! (कह–) हे प्रभू पातशाह! हे जीवों के सारे डर नाश करने वाले हरी! जो मनुष्य भटकता-भटकता (आखिर) तेरे दर पर आ पहुँचता है वह (तेरे दर से) गुरू के चरणों की धूड़ मांगता है, (और तेरे दर से) ये सुख प्राप्त करता है।4।6।7।

🙏🙏🙏🙏🙏