ਬਿਹਾਰ ਅਤੇ ਉਤਰ ਪ੍ਰਦੇਸ਼ ਵਿੱਚ ਭਾਰੀ ਬਾਰਸ਼ – ਅਸਮਾਨੀ ਬਿਜਲੀ ਡਿੱਗਣ ਨਾਲ 96 ਮੌਤਾਂ – ਪ੍ਰਧਾਨ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
ਨਿਊਜ਼ ਪੰਜਾਬ
ਨਵੀ ਦਿੱਲੀ ,25 ਜੂਨ -ਭਾਰੀ ਬਾਰਸ਼ ਅਤੇ ਅਸਮਾਨੀ ਬਿਜਲੀ ਡਿਗਣ ਨਾਲ ਬਿਹਾਰ ਅਤੇ ਯੂ . ਪੀ ਵਿੱਚ 96 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਗੰਭੀਰ ਰੂਪ ਵਿੱਚ ਝੁਲਸ ਗਏ ਹਨ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ
ਬਿਹਾਰ ਵਿੱਚ ਪਿਛਲੇ 24 ਘੰਟਿਆਂ ਵਿੱਚ ਤੂਫਾਨ ਅਤੇ ਅਸਮਾਨੀ ਬਿਜਲੀ ਡਿਗਣ ਨਾਲ 83 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਰਾਜ ਦੇ ਆਫ਼ਤ ਪ੍ਰਬੰਧਨ ਵਿਭਾਗ ਨੇ ਦਿੱਤੀ ਹੈ। ਗੋਪਾਲਗੰਜ ਵਿਚ ਮਧੂਬਨੀ, ਪੂਰਬੀ ਚੰਪਾਰਨ, ਬੇਤੀਆ ਅਤੇ ਪੱਛਮੀ ਚੰਪਾਰਨ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ । ਇਸ ਤੋਂ ਇਲਾਵਾ ਹੋਰ ਥਾਵਾਂ ਤੇ ਵੀ ਮੌਤਾਂ ਹੋਈਆਂ ਹਨ।
ਘਟਨਾ ਤੋਂ ਬਾਅਦ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਰਨ ਵਾਲੇ ਸਾਰੇ 83 ਲੋਕਾਂ ਦੇ ਪਰਿਵਾਰ ਨੂੰ 4-4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਉਤਰ ਪ੍ਰਦੇਸ਼ ਦੇ ਗੋਰਖਪੁਰ ਬਸਤੀ ਮੰਡਲ ਵਿੱਚ ਵੀਰਵਾਰ ਨੂੰਭਾਰੀ ਮੀਂਹ ਪੈਣ ਨਾਲ ਅਤੇ ਅਸਮਾਨੀ ਬਿਜਲੀ ਦੀ ਪਕੜ ਵਿੱਚ ਆਉਣ ਨਾਲ 13 ਲੋਕ ਮਾਰੇ ਗਏ ਅਤੇ 20 ਤੋਂ ਵੱਧ ਲੋਕ ਬੁਰੀ ਤਰ੍ਹਾਂ ਝੁਲਸ ਗਏ। ਘਟਨਾ ਦੌਰਾਨ ਉਨ੍ਹਾਂ ਵਿੱਚੋਂ ਕਈ ਖੇਤਾਂ ਵਿੱਚ ਕੰਮ ਕਰ ਰਹੇ ਸਨ। ਇਨ੍ਹਾਂ ਵਿਚੋਂ 9 ਦੀ ਮੌਤ ਦੇਉਰੀਆ, ਦੋ ਸਿਧਾਰਥਨਗਰ, ਇਕ ਕੁਸ਼ੀਨਗਰ ਅਤੇ ਇਕ ਮਹਿਰਾਜਗੰਜ ਵਿਚ ਹੋਈ। ਜ਼ਖ਼ਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।