2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ’ਚ ਹਲਚਲ, ਬਠਿੰਡਾ ’ਚ AAP ਨੂੰ ਝਟਕਾ; ਸੀਨੀਅਰ ਆਗੂ BJP ’ਚ ਸ਼ਾਮਲ

ਨਿਊਜ਼ ਪੰਜਾਬ

16 ਸਤੰਬਰ,2026

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਪਾਰਟੀਆਂ ਵਿੱਚ ਆਗੂਆਂ ਦੇ ਆਉਣ-ਜਾਣ ਦਾ ਸਿਲਸਿਲਾ ਜਾਰੀ ਹੈ। ਇਸੇ ਦੌਰਾਨ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੂੰ ਝਟਕਾ ਲੱਗਿਆ, ਜਦੋਂ ਇੱਕ ਸੀਨੀਅਰ ‘ਆਪ’ ਆਗੂ ਨੇ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।

ਬਠਿੰਡਾ ਦੌਰੇ ਦੌਰਾਨ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਸਿੰਗਲਾ ਦੀ ਮੌਜੂਦਗੀ ਵਿੱਚ ਇਹ ਸ਼ਮੂਲੀਅਤ ਹੋਈ। ਇਸ ਤੋਂ ਇਲਾਵਾ ਫਰੀਦਕੋਟ ਦੇ ਪਿੰਡ ਦਾਣਾ ਰੋਮਾਣਾ ਦੇ ਸਾਬਕਾ ਸਰਪੰਚ ਭੁਪਿੰਦਰ ਸਿੰਘ ਨੇ ਵੀ ਆਪਣੇ ਸਾਥੀਆਂ ਸਮੇਤ AAP ਨੂੰ ਅਲਵਿਦਾ ਕਹਿ ਕੇ BJP ਦਾ ਪੱਲਾ ਫੜ ਲਿਆ। ਇਨ੍ਹਾਂ ਸ਼ਮੂਲੀਅਤਾਂ ਤੋਂ ਬਾਅਦ ਭਾਜਪਾ ਆਗੂਆਂ ਵੱਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ‘ਸਬਕਾ ਸਾਥ, ਸਬਕਾ ਵਿਕਾਸ’ ਦੇ ਨਾਅਰੇ ਨਾਲ ਪੰਜਾਬ ਵਿੱਚ ਅੱਗੇ ਵਧਣ ਦੀ ਗੱਲ ਕਹੀ ਗਈ ਹੈ।