ਨਿਊਜ਼ ਪੰਜਾਬ
17 ਸਤੰਬਰ 2026
ਗੁਰਦਾਸਪੁਰ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ 18 ਸਤੰਬਰ, ਸ਼ੁੱਕਰਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹੇ ਦੇ ਸਾਰੇ ਸਕੂਲਾਂ, ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਰਹੇਗੀ। ਹਾਲਾਂਕਿ, ਬੋਰਡ ਅਤੇ ਯੂਨੀਵਰਸਿਟੀ ਦੀਆਂ ਤੈਅ ਪ੍ਰੀਖਿਆਵਾਂ ਆਪਣੇ ਨਿਰਧਾਰਤ ਸ਼ਡਿਊਲ ਅਨੁਸਾਰ ਹੀ ਹੋਣਗੀਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਸਿੱਖ ਸੰਗਤਾਂ ਵਿੱਚ ਵੱਡਾ ਉਤਸ਼ਾਹ ਹੈ ਅਤੇ ਸਮਾਗਮਾਂ ਲਈ ਤਿਆਰੀਆਂ ਵੀ ਮੁਕੰਮਲ ਕਰ ਲਈਆਂ ਗਈਆਂ ਹਨ।
