ਨਿਊਜ਼ ਪੰਜਾਬ
18 ਸਤੰਬਰ,2026
ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕਰਨ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਵਿਰੋਧ ਕੀਤਾ ਹੈ। ਸਰਕਾਰ ਨੇ ਹਵਾਰਾ ਦੀ ਪੰਜਾਬ ਤਬਦੀਲੀ ਨੂੰ ਲੈ ਕੇ ਸੁਰੱਖਿਆ ਸਬੰਧੀ ਚਿੰਤਾਵਾਂ ਜ਼ਾਹਰ ਕੀਤੀਆਂ ਹਨ। ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਦਾਲਤ ਨੂੰ ਦੱਸਿਆ ਕਿ ਹਵਾਰਾ ਪਹਿਲਾਂ ਜੇਲ੍ਹ ਤੋਂ ਫ਼ਰਾਰ ਹੋ ਚੁੱਕਾ ਹੈ, ਇਸ ਲਈ ਉਸਨੂੰ ਮੁੜ ਪੰਜਾਬ ਦੀ ਜੇਲ੍ਹ ਵਿੱਚ ਭੇਜਣ ’ਤੇ ਸਰਕਾਰ ਨੂੰ ਇਤਰਾਜ਼ ਹੈ। ਦੂਜੇ ਪਾਸੇ ਹਵਾਰਾ ਨੇ ਚੰਗੇ ਆਚਰਣ, ਪਰਿਵਾਰਕ ਕਾਰਨਾਂ ਅਤੇ ਪੰਜਾਬ ਵਿੱਚ ਲੰਬਿਤ ਮਾਮਲਿਆਂ ਵਿੱਚ ਪੇਸ਼ ਹੋਣ ਦੀ ਦਲੀਲ ਦਿੰਦਿਆਂ ਤਬਾਦਲੇ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 13 ਅਕਤੂਬਰ ਨੂੰ ਤੈਅ ਕੀਤੀ ਹੈ।
