ਨਿਊਜ਼ ਪੰਜਾਬ
19 ਸਤੰਬਰ,2026
ਪੰਜਾਬ ਵੇਅਰਹਾਊਸਿੰਗ ਤਰਨਤਾਰਨ ਦੇ DM ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿੱਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ PA ਦਿਲਬਾਗ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਜਸਟਿਸ ਅਮਨ ਚੌਧਰੀ ਦੀ ਅਦਾਲਤ ਨੇ ਦੋਵਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ। ਇਹ ਮਾਮਲਾ 21 ਮਾਰਚ ਨੂੰ DM ਗਗਨਦੀਪ ਸਿੰਘ ਰੰਧਾਵਾ ਵੱਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਨਾਲ ਜੁੜਿਆ ਹੈ। ਖੁਦਕੁਸ਼ੀ ਤੋਂ ਪਹਿਲਾਂ ਬਣਾਈ ਵੀਡੀਓ ਵਿੱਚ ਰੰਧਾਵਾ ਨੇ ਕਥਿਤ ਤੌਰ ’ਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਅਤੇ PA ’ਤੇ ਗੰਭੀਰ ਦੋਸ਼ ਲਗਾਏ ਸਨ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਹਾਈਕੋਰਟ ਵੱਲੋਂ ਅਗਾਊਂ ਜ਼ਮਾਨਤ ਰੱਦ ਹੋਣ ਤੋਂ ਬਾਅਦ ਹੁਣ ਦੋਵਾਂ ਮੁਲਜ਼ਮਾਂ ਲਈ ਅਦਾਲਤੀ ਰਾਹਤ ਜਾਂ ਪੁਲਿਸ ਅੱਗੇ ਆਤਮ-ਸਮਰਪਣ ਦੇ ਵਿਕਲਪ ਬਚਦੇ ਹਨ।
