”ਆਓ ਆਪਾਂ ਸਾਰੇ ਰਲ਼ ਮਿਲ ਕੇ ਕੋਵਿਡ 19 ਦਾ ਮੁਕਾਬਲਾ ਕਰੀਏ”
-ਬਚਾਅ ਲਈ ਖੁਦ ਜਾਗਰੂਕ ਹੋਣਾ ਅਤੇ ਹੋਰਾਂ ਨੂੰ ਕਰਨਾ ਜ਼ਰੂਰੀ-ਡਿਪਟੀ ਕਮਿਸ਼ਨਰ
-ਜ਼ਿਲ•ਾ ਪੱਧਰੀ ਅਧਿਕਾਰੀ ‘ਰੋਲ ਮਾਡਲ’ ਬਣਨ ਅਤੇ 50-50 ਵਾਰੀਅਰਜ਼ ਤਿਆਰ ਕਰਨ
-ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਬਾਰੇ ਸਹਿਮਤੀ
-27 ਜੂਨ ਤੋਂ 5 ਜੁਲਾਈ ਤੱਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ
-ਨਿੱਜੀ ਹਸਪਤਾਲਾਂ ਅਤੇ ਆਈ. ਐੱਮ. ਏ. ਨੂੰ ਸਹਿਯੋਗ ਕਰਨ ਦੀ ਅਪੀਲ
ਨਿਊਜ਼ ਪੰਜਾਬ
ਲੁਧਿਆਣਾ, 25 ਜੂਨ -”ਕੋਵਿਡ 19 ਦੇ ਦਿਨੋਂ ਦਿਨ ਵਧ ਰਹੇ ਪ੍ਰਕੋਪ ਤੋਂ ਆਪਣੇ ਆਪ ਅਤੇ ਲੋਕਾਂ ਨੂੰ ਬਚਾਉਣ ਲਈ ਜ਼ਰੂਰੀ ਹੈ ਕਿ ਆਪਾਂ ਸਾਰੇ ਖੁਦ ਜਾਗਰੂਕ ਹੋ ਕੇ ਹੋਰਾਂ ਨੂੰ ਜਾਗਰੂਕ ਕਰਨ ਲਈ ਉਪਰਾਲੇ ਕਰੀਏ। ਆਪਾਂ ਸਾਰੇ ਰਲ਼ ਮਿਲ ਕੇ ਹੀ ਕੋਵਿਡ 19 ਬਿਮਾਰੀ ਦਾ ਮੁਕਾਬਲਾ ਕਰ ਸਕਦੇ ਹਾਂ।” ਇਹ ਭਾਵੁਕ ਅਪੀਲ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤੀ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਇਸ ਬਿਮਾਰੀ ਤੋਂ ਬਚਾਅ ਦਾ ਇੱਕੋ ਇੱਕ ਹੱਲ ਹੈ ਕਿ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਬਾਰੇ ਜਾਗਰੂਕ ਕੀਤਾ ਜਾਵੇ। ਉਨ•ਾਂ ਜ਼ਿਲ•ਾ ਪੱਧਰ ਦੇ ਸਾਰੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਦਫ਼ਤਰ ਦੇ ਕਰਮਚਾਰੀਆਂ ਅਤੇ ਲੋਕਾਂ ਲਈ ਰੋਲ ਮਾਡਲ (ਪ੍ਰੇਰਨਾਸਰੋਤ) ਬਣਨ। ਅਧਿਕਾਰੀ ਆਪਣੇ ਫੋਨ ਦੇ ਨਾਲ-ਨਾਲ ਕਰਮਚਾਰੀਆਂ ਦੇ ਮੋਬਾਈਲ ਵਿੱਚ ਕੋਵਾ ਐਪ ਡਾਊਨਲੋਡ ਕਰਵਾਉਣਾ ਯਕੀਨੀ ਬਣਾਉਣ। ਇਸ ਤੋਂ ਇਲਾਵਾ ਹੋਰ ਵੱਧ ਤੋਂ ਵੱਧ ਲੋਕਾਂ ਤੋਂ ਇਹ ਡਾਊਨਲੋਡਿੰਗ ਕਰਵਾ ਕੇ ਮਿਸ਼ਨ ਫਤਹਿ ਵਾਰੀਅਰਜ਼ ਬਣਨ ਲਈ ਪ੍ਰੇਰਿਤ ਕੀਤਾ ਜਾਵੇ। ਹਰੇਕ ਅਧਿਕਾਰੀ ਨੂੰ 50-50 ਵਾਰੀਅਰਜ਼ ਬਣਾਉਣ ਬਾਰੇ ਵੀ ਕਿਹਾ ਗਿਆ।
ਸ੍ਰੀ ਸ਼ਰਮਾ ਨੇ ਹਰੇਕ ਦਫ਼ਤਰ ਵਿੱਚ ਹਦਾਇਤਾਂ ਬਾਰੇ ਜਾਗਰੂਕਤਾ ਡਿਸਪਲੇਅ ਬੋਰਡ ਅਤੇ ਹੋਰ ਪ੍ਰਚਾਰ ਸਮੱਗਰੀ ਲਗਾਉਣ ਦੀ ਹਦਾਇਤ ਕੀਤੀ ਗਈ। ਇਸੇ ਤਰ•ਾਂ ਹਰੇਕ ਦਫ਼ਤਰ ਵਿੱਚ ਸਾਫ਼ ਪਾਣੀ ਨਾਲ ਹੱਥ ਧੋਣ ਦੀ ਸਹੂਲਤ ਅਤੇ ਚੰਗੀ ਗੁਣਵੱਤਾ ਵਾਲੇ ਸੈਨੀਟਾਈਜ਼ਰ ਵੀ ਰੱਖੇ ਜਾਣੇ ਲਾਜ਼ਮੀ ਹਨ। ਹਰੇਕ ਵਿਭਾਗ ਨੂੰ ਇੱਕ-ਇੱਕ ਨੋਡਲ ਅਫ਼ਸਰ ਲਗਾਉਣ ਬਾਰੇ ਕਿਹਾ ਗਿਆ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜੋ ਵੀ ਲੋਕ ਕੋਵਿਡ 19 ਤੋਂ ਬਚਾਅ ਸੰਬੰਧੀ ਹਦਾਇਤਾਂ ਦੀ ਪਾਲਣਾ ਨਹੀਂ ਕਰਦੇ ਹਨ, ਉਨ•ਾਂ ਦੇ ਵੱਧ ਤੋਂ ਵੱਧ ਚਾਲਾਨ ਕੀਤੇ ਜਾਣ। ਹਰੇਕ ਪਿੰਡ, ਸ਼ਹਿਰ ਅਤੇ ਕਸਬੇ ਵਿੱਚ ਧਾਰਮਿਕ ਸਥਾਨਾਂ ਅਤੇ ਹੋਰ ਸਾਧਨਾਂ ਰਾਹੀਂ ਪ੍ਰਚਾਰ ਕਰਵਾਇਆ ਜਾਵੇ। ਖੇਤੀ ਕਾਰਜਾਂ ਲਈ ਵੱਡੀ ਗਿਣਤੀ ਵਿੱਚ ਪ੍ਰਵਾਸੀ ਮਜ਼ਦੂਰ ਪਿੰਡਾਂ ਅਤੇ ਭੱਠਿਆਂ ਉੱਤੇ ਆਏ ਹੋਏ ਹਨ, ਉਨ•ਾਂ ਨੂੰ ਜਾਗਰੂਕ ਕੀਤਾ ਜਾਵੇ। ਇਸੇ ਤਰ•ਾਂ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਦੌਰਾਨ ਪਹਿਲੇ ਦੋ ਮਿੰਟ ਹਦਾਇਤਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ ਗਿਆ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਜਿਵੇਂ ਕਿ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਵਿੱਚ 15 ਜੂਨ ਤੋਂ 21 ਜੂਨ ਤੱਕ ਜ਼ਿਲ•ਾ ਲੁਧਿਆਣਾ ਵਿੱਚ ਵੱਡੇ ਪੱਧਰ ‘ਤੇ ਪ੍ਰਚਾਰ ਮੁਹਿੰਮ ਆਰੰਭੀ ਗਈ ਸੀ, ਉਵੇਂ ਹੀ ਮਿਤੀ 27 ਜੂਨ ਤੋਂ 5 ਜੁਲਾਈ ਤੱਕ ਲੋਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜਿਸ ਵਿੱਚ ਸਥਾਨਕ ਸਰਕਾਰਾਂ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਤਕਨੀਕੀ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਵਿਭਾਗ, ਸਕੂਲ ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਸਹਿਕਾਰਤਾ ਵਿਭਾਗ ਵੱਲੋਂ ਵਧ ਚੜ• ਕੇ ਯੋਗਦਾਨ ਪਾਇਆ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ•ੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਜ਼ਿਲ•ਾ ਲੁਧਿਆਣਾ ਵਿੱਚ ਪੈਂਦੇ ਵੱਖ-ਵੱਖ ਨਿੱਜੀ ਹਸਪਤਾਲਾਂ ਅਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ•ਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਸ਼ਕਿਲ ਘੜੀ ਵਿੱਚ ਜ਼ਿਲ•ਾ ਪ੍ਰਸਾਸ਼ਨ ਦਾ ਸਹਿਯੋਗ ਕਰਨ। ਇੰਡੀਅਨ ਮੈਡੀਕਲ ਐਸੋਸੀਏਸ਼ਨ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪੱਧਰ ‘ਤੇ ਵੱਧ ਤੋਂ ਵੱਧ ਲੋਕਾਂ ਦੀ ਸੈਂਪਲਿੰਗ ਕਰਨ। ਇਸ ਲਈ ਉਨ•ਾਂ ਦੇ ਸਟਾਫ਼ ਨੂੰ ਸਿਖ਼ਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਕਿ ਕਿਸੇ ਵੀ ਐਮਰਜੈਂਸੀ ਦੇ ਹਾਲਾਤ ਵਿੱਚ ਮਰੀਜ਼ ਨੂੰ ਪਹਿਲਾਂ ਕੋਵਿਡ ਟੈਸਟ ਕਰਾਉਣ ਲਈ ਦਬਾਅ ਨਾ ਪਾਇਆ ਜਾਵੇ। ਸਭ ਤੋਂ ਪਹਿਲਾਂ ਮਰੀਜ਼ ਦੀ ਜਾਨ ਬਚਾਉਣ ਲਈ ਫੌਰੀ ਕਾਰਵਾਈ ਯਕੀਨੀ ਬਣਾਈ ਜਾਵੇ। ਮੀਟਿੰਗ ਵਿੱਚ ਡੀ. ਐੱਮ. ਸੀ. ਹਸਪਤਾਲ ਤੋਂ ਡਾ. ਬਿਸ਼ਵ ਮੋਹਨ ਸਮੇਤ ਕਈ ਅਧਿਕਾਰੀ, ਡਾਕਟਰ ਅਤੇ ਹੋਰ ਹਾਜ਼ਰ ਸਨ।
====================================================
ਕੈਪਸ਼ਨ
ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।