ਨਿਊਜ਼ ਪੰਜਾਬ
22 ਸਤੰਬਰ,2026
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦਾ ਨਵਾਂ ਗੀਤ ‘GHOSTFACE KILLAH’ ਬਿਨਾਂ ਕਿਸੇ ਪਹਿਲਾਂ ਐਲਾਨ ਦੇ ਅਧਿਕਾਰਤ ਯੂਟਿਊਬ ਚੈਨਲ ’ਤੇ ਰਿਲੀਜ਼ ਕੀਤਾ ਗਿਆ। ਗੀਤ ਰਿਲੀਜ਼ ਹੁੰਦੇ ਹੀ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮਿਊਜ਼ਿਕ ਵੀਡੀਓ ਨੂੰ ਕੁਝ ਹੀ ਸਮੇਂ ਵਿੱਚ ਲੱਖਾਂ ਵਿਊਜ਼ ਮਿਲ ਗਏ। ਗੀਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਵੀ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਪ੍ਰਤੀਕਿਰਿਆਵਾਂ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਮਈ 2022 ਵਿੱਚ ਮਾਨਸਾ ਜ਼ਿਲ੍ਹੇ ਵਿੱਚ ਕਤਲ ਹੋਣ ਦੇ ਬਾਵਜੂਦ ਸਿੱਧੂ ਮੂਸੇਵਾਲਾ ਦੀ ਲੋਕਪ੍ਰਿਅਤਾ ਅਤੇ ਉਨ੍ਹਾਂ ਦੇ ਸੰਗੀਤ ਪ੍ਰਤੀ ਪ੍ਰਸ਼ੰਸਕਾਂ ਦਾ ਪਿਆਰ ਅੱਜ ਵੀ ਕਾਇਮ ਹੈ। ਉਨ੍ਹਾਂ ਦੇ ਪਰਿਵਾਰ ਅਤੇ ਟੀਮ ਵੱਲੋਂ ਸਮੇਂ-ਸਮੇਂ ’ਤੇ ਅਣਰਿਲੀਜ਼ ਗੀਤ ਦਰਸ਼ਕਾਂ ਤੱਕ ਪਹੁੰਚਾਏ ਜਾ ਰਹੇ ਹਨ, ਜਿਸ ਨਾਲ ਹਰ ਨਵੀਂ ਰਿਲੀਜ਼ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ।
