ਨਿਊਜ਼ ਪੰਜਾਬ
25 ਸਤੰਬਰ 2026
ਪੰਜਾਬ-ਹਰਿਆਣਾ ਹਾਈਕੋਰਟ ਨੂੰ ਸ਼ੁੱਕਰਵਾਰ ਸਵੇਰੇ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਧਮਕੀ ਭਰੀ ਕਾਲ ਮਿਲਦੇ ਹੀ ਪੁਲਿਸ ਵੱਲੋਂ ਹਾਈਕੋਰਟ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਅਤੇ ਕੁਝ ਸਮੇਂ ਲਈ ਐਂਟਰੀ ਬੰਦ ਕਰ ਦਿੱਤੀ ਗਈ। ਮੌਕੇ ’ਤੇ ਪੁਲਿਸ ਪੀਸੀਆਰ, ਫਾਇਰ ਬ੍ਰਿਗੇਡ, ਐਂਬੂਲੈਂਸ ਅਤੇ ਬੰਬ ਸਕੁਐਡ ਦੀਆਂ ਟੀਮਾਂ ਪਹੁੰਚੀਆਂ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਮੁਤਾਬਕ ਜਾਂਚ ਦੌਰਾਨ ਅਜੇ ਤੱਕ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਲਗਭਗ ਅੱਧੇ ਘੰਟੇ ਬਾਅਦ ਸੁਰੱਖਿਆ ਜਾਂਚ ਪੂਰੀ ਹੋਣ ’ਤੇ ਕਰੀਬ ਸਾਢੇ 9 ਵਜੇ ਹਾਈਕੋਰਟ ਵਿੱਚ ਐਂਟਰੀ ਮੁੜ ਸ਼ੁਰੂ ਕਰ ਦਿੱਤੀ ਗਈ ਅਤੇ ਕੇਸਾਂ ਦੀ ਸੁਣਵਾਈ ਆਮ ਵਾਂਗ ਚੱਲਣ ਲੱਗੀ। ਫਿਲਹਾਲ ਧਮਕੀ ਦੇਣ ਵਾਲੇ ਅਣਪਛਾਤੇ ਵਿਅਕਤੀ ਅਤੇ ਕਾਲ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ।
