ਅਮਰਜੀਤ ਚਾਵਲਾ ਦੇ ਘਰ ਪੁਲਿਸ ਦੀ ਛਾਪੇਮਾਰੀ, ਘਰ ਨਹੀਂ ਮਿਲੇ ਸਾਬਕਾ SGPC ਮੈਂਬਰ

ਨਿਊਜ਼ ਪੰਜਾਬ

27 ਸਤੰਬਰ,2026

ਸ੍ਰੀ ਆਨੰਦਪੁਰ ਸਾਹਿਬ ਪੁਲਿਸ ਦੀ ਟੀਮ ਵੱਲੋਂ ਜਬਰ-ਜਨਾਹ ਮਾਮਲੇ ਵਿੱਚ ਨਾਮਜ਼ਦ ਸਾਬਕਾ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਦੇ ਲੁਧਿਆਣਾ ਸਥਿਤ ਘਰ ’ਤੇ ਛਾਪੇਮਾਰੀ ਕੀਤੀ ਗਈ। ਪੁਲਿਸ ਟੀਮ ਉਨ੍ਹਾਂ ਦੀ ਭਾਲ ਵਿੱਚ ਘਰ ਪਹੁੰਚੀ, ਪਰ ਚਾਵਲਾ ਉੱਥੇ ਮੌਜੂਦ ਨਹੀਂ ਮਿਲੇ। ਪੁਲਿਸ ਵੱਲੋਂ ਘਰ ਵਿੱਚ ਮੌਜੂਦ ਉਨ੍ਹਾਂ ਦੀ ਪਤਨੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਕਾਰਵਾਈ ਸ੍ਰੀ ਆਨੰਦਪੁਰ ਸਾਹਿਬ ਥਾਣੇ ਵਿੱਚ ਦਰਜ ਜਬਰ-ਜਨਾਹ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਕੀਤੀ ਗਈ ਹੈ। ਰਿਪੋਰਟਾਂ ਮੁਤਾਬਕ ਪੁਲਿਸ ਨੇ ਚਾਵਲਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਵੀ ਜਾਰੀ ਕੀਤਾ ਹੈ। ਮਾਮਲੇ ਵਿੱਚ ਲੱਗੇ ਦੋਸ਼ਾਂ ਤੋਂ ਚਾਵਲਾ ਇਨਕਾਰ ਕਰ ਚੁੱਕੇ ਹਨ ਅਤੇ ਉਨ੍ਹਾਂ ਨੇ ਇਨ੍ਹਾਂ ਨੂੰ ਬੇਬੁਨਿਆਦ ਦੱਸਿਆ ਹੈ।