ਨਿਊਜ਼ ਪੰਜਾਬ
27 ਸਤੰਬਰ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇੱਕ ਵਾਰ ਫਿਰ ਕਰਵਟ ਲਈ ਹੈ। ਕਈ ਇਲਾਕਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਕਾਰਨ ਤਾਪਮਾਨ ਵਿੱਚ ਵੀ ਬਦਲਾਅ ਮਹਿਸੂਸ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਮੁਤਾਬਕ 27 ਸਤੰਬਰ ਨੂੰ ਪੰਜਾਬ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਅਤੇ ਬਿਜਲੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਜਤਾਈ ਗਈ ਹੈ। ਚੰਡੀਗੜ੍ਹ ਵਿੱਚ ਵੀ ਕੁਝ ਥਾਵਾਂ ’ਤੇ ਭਾਰੀ ਮੀਂਹ ਅਤੇ ਗਰਜ ਨਾਲ ਮੀਂਹ ਪੈ ਸਕਦਾ ਹੈ। ਹਾਲਾਂਕਿ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਲਈ ਭਾਰੀ ਬਾਰਿਸ਼ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਦੱਖਣ-ਪੱਛਮੀ ਮਾਨਸੂਨ ਹੁਣ ਹੌਲੀ-ਹੌਲੀ ਪਿੱਛੇ ਹਟ ਰਿਹਾ ਹੈ ਅਤੇ 28 ਤੇ 29 ਸਤੰਬਰ ਨੂੰ ਵੀ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਪੰਜਾਬ ਵਿੱਚ ਮੌਸਮ ਦੇ ਮੁੜ ਖੁਸ਼ਕ ਰਹਿਣ ਦੀ ਉਮੀਦ ਹੈ।
