ਪੰਜਾਬ ’ਚ ਮੀਂਹ ਦਾ ਦੌਰ ਜਾਰੀ, ਤਾਪਮਾਨ 2.1 ਡਿਗਰੀ ਡਿੱਗਿਆ; 29 ਸਤੰਬਰ ਨੂੰ ਕਈ ਜ਼ਿਲ੍ਹਿਆਂ ’ਚ ਬਾਰਿਸ਼ ਦੀ ਸੰਭਾਵਨਾ

ਨਿਊਜ਼ ਪੰਜਾਬ

29 ਸਤੰਬਰ 2026

ਪੰਜਾਬ ਵਿੱਚ ਮਾਨਸੂਨ ਦੀ ਰਵਾਨਗੀ ਨੇੜੇ ਆਉਣ ਦੇ ਬਾਵਜੂਦ ਮੀਂਹ ਦਾ ਦੌਰ ਹਾਲੇ ਵੀ ਜਾਰੀ ਹੈ। ਸੂਬੇ ਦੇ ਕਈ ਹਿੱਸਿਆਂ ਵਿੱਚ ਸੋਮਵਾਰ ਨੂੰ ਹਲਕੀ ਤੋਂ ਭਾਰੀ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ ਵਿੱਚ ਕਾਫ਼ੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪੰਜਾਬ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਪਿਛਲੇ ਦਿਨ ਦੇ ਮੁਕਾਬਲੇ 2.1 ਡਿਗਰੀ ਸੈਲਸੀਅਸ ਘੱਟ ਰਿਹਾ ਅਤੇ ਇਹ ਆਮ ਨਾਲੋਂ 5.2 ਡਿਗਰੀ ਘੱਟ ਦਰਜ ਕੀਤਾ ਗਿਆ। ਹੁਸ਼ਿਆਰਪੁਰ ਦੇ ਸਲੇਰਾਂ ਵਿੱਚ ਸਭ ਤੋਂ ਵੱਧ 70 ਮਿਲੀਮੀਟਰ ਮੀਂਹ ਪਿਆ, ਜਦਕਿ ਜਲੰਧਰ, ਪਟਿਆਲਾ ਅਤੇ ਹੋਰ ਕਈ ਇਲਾਕਿਆਂ ਵਿੱਚ ਵੀ ਬਾਰਿਸ਼ ਹੋਈ। ਮੌਸਮ ਵਿਭਾਗ ਮੁਤਾਬਕ 29 ਸਤੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ, ਗਰਜ-ਤੂਫ਼ਾਨ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਖਾਸ ਤੌਰ ’ਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਵਿੱਚ ਕਿਤੇ-ਕਿਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 30 ਸਤੰਬਰ ਤੋਂ 2 ਅਕਤੂਬਰ ਤੱਕ ਪੰਜਾਬ ਵਿੱਚ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।