1 ਅਕਤੂਬਰ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬਦਲੇਗਾ ਸਮਾਂ, ਜਾਣੋ ਨਵਾਂ ਟਾਈਮ ਟੇਬਲ

ਨਿਊਜ਼ ਪੰਜਾਬ

30 ਸਤੰਬਰ,2026

ਪੰਜਾਬ ਵਿੱਚ 1 ਅਕਤੂਬਰ 2026 ਤੋਂ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਹੋਣ ਜਾ ਰਿਹਾ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਸੂਬੇ ਦੇ ਸਾਰੇ ਸਰਕਾਰੀ ਪ੍ਰਾਇਮਰੀ, ਸੈਕੰਡਰੀ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਬੰਦ ਹੋਣਗੇ।

ਇਸ ਤੋਂ ਪਹਿਲਾਂ ਸਕੂਲਾਂ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਸੀ। ਨਵਾਂ ਸਮਾਂ 31 ਅਕਤੂਬਰ 2026 ਤੱਕ ਲਾਗੂ ਰਹੇਗਾ। ਸੂਬੇ ਵਿੱਚ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲ ਹਨ, ਜਿੱਥੇ ਇਹ ਨਵਾਂ ਸਮਾਂ ਲਾਗੂ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ ਇਹ ਤਬਦੀਲੀ ਮੌਸਮ ਵਿੱਚ ਆ ਰਹੇ ਬਦਲਾਅ ਅਤੇ ਅਕਾਦਮਿਕ ਸੈਸ਼ਨ ਦੇ ਸ਼ਡਿਊਲ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਹੈ ਕਿ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ, ਇਸ ਲਈ ਨਵੇਂ ਸਮੇਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ।