ਉੱਤਰ ਪ੍ਰਦੇਸ਼ ਕਾਂਗਰਸ ਵਿੱਚ ਵੱਡਾ ਫੇਰਬਦਲ, ਅਰਾਧਨਾ ਮਿਸ਼ਰਾ ਮੋਨਾ ਬਣੀ ਨਵੀਂ ਸੂਬਾ ਪ੍ਰਧਾਨ

ਨਿਊਜ਼ ਪੰਜਾਬ

3 ਅਕਤੂਬਰ,2026

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਆਪਣੇ ਸੂਬਾ ਸੰਗਠਨ ਵਿੱਚ ਵੱਡਾ ਬਦਲਾਅ ਕੀਤਾ ਹੈ। ਪਾਰਟੀ ਨੇ ਅਰਾਧਨਾ ਮਿਸ਼ਰਾ ‘ਮੋਨਾ’ ਨੂੰ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਪ੍ਰਧਾਨ ਨਿਯੁਕਤ ਕੀਤਾ ਹੈ, ਜਦਕਿ ਸਹਾਰਨਪੁਰ ਤੋਂ ਸੀਨੀਅਰ ਆਗੂ ਇਮਰਾਨ ਮਸੂਦ ਨੂੰ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਤੋਂ ਇਲਾਵਾ, ਆਲੋਕ ਪ੍ਰਸਾਦ ਅਤੇ ਦੇਵੇਂਦਰ ਨਿਸ਼ਾਦ ਨੂੰ ਸੀਨੀਅਰ ਉਪ ਪ੍ਰਧਾਨ ਬਣਾਇਆ ਗਿਆ ਹੈ ਅਤੇ ਚੌਧਰੀ ਵੀਰੇਂਦਰ ਸਿੰਘ ਨੂੰ ਕਾਂਗਰਸ ਵਿਧਾਇਕ ਦਲ ਦਾ ਨਵਾਂ ਨੇਤਾ ਨਿਯੁਕਤ ਕੀਤਾ ਗਿਆ ਹੈ। ਅਰਾਧਨਾ ਮਿਸ਼ਰਾ ਪ੍ਰਤਾਪਗੜ੍ਹ ਜ਼ਿਲ੍ਹੇ ਦੀ ਰਾਮਪੁਰ ਖਾਸ ਵਿਧਾਨ ਸਭਾ ਸੀਟ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਸੀਨੀਅਰ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਪ੍ਰਮੋਦ ਤਿਵਾੜੀ ਦੀ ਧੀ ਹਨ। ਇਨ੍ਹਾਂ ਨਿਯੁਕਤੀਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੇ ਸੰਗਠਨ ਨੂੰ ਨਵੀਂ ਦਿਸ਼ਾ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।