ਪੰਜਾਬ ਤੇ ਚੰਡੀਗੜ੍ਹ ’ਚੋਂ ਮਾਨਸੂਨ ਦੀ ਵਿਦਾਈ, 6-7 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ

ਨਿਊਜ਼ ਪੰਜਾਬ

4 ਅਕਤੂਬਰ,2026

ਪੰਜਾਬ ਅਤੇ ਚੰਡੀਗੜ੍ਹ ਵਿੱਚੋਂ ਮਾਨਸੂਨ ਦੀ ਵਿਦਾਈ ਤੋਂ ਬਾਅਦ ਮੌਸਮ ਹੁਣ ਜ਼ਿਆਦਾਤਰ ਖੁਸ਼ਕ ਬਣਿਆ ਹੋਇਆ ਹੈ। ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜਦਕਿ ਬਠਿੰਡਾ 37.1 ਡਿਗਰੀ ਤਾਪਮਾਨ ਨਾਲ ਪੰਜਾਬ ਦਾ ਸਭ ਤੋਂ ਗਰਮ ਸ਼ਹਿਰ ਰਿਹਾ।

ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 6 ਅਤੇ 7 ਅਕਤੂਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਸਵੇਰੇ ਤੇ ਰਾਤ ਦੇ ਸਮੇਂ ਠੰਢਕ ਵਧਣ ਦੇ ਆਸਾਰ ਹਨ। ਇਸ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ 9,291 ਮੈਗਾਵਾਟ ਦਰਜ ਕੀਤੀ ਗਈ। ਸੂਬੇ ਨੇ 3,962 ਮੈਗਾਵਾਟ ਬਿਜਲੀ ਬਾਹਰੋਂ ਪ੍ਰਾਪਤ ਕੀਤੀ, ਜਦਕਿ 5,331 ਮੈਗਾਵਾਟ ਬਿਜਲੀ ਸੂਬੇ ਦੇ ਅੰਦਰ ਹੀ ਪੈਦਾ ਕੀਤੀ ਗਈ। ਮੌਸਮ ਵਿੱਚ ਆਉਣ ਵਾਲੀ ਤਬਦੀਲੀ ਅਤੇ ਬਿਜਲੀ ਦੀ ਮੰਗ ਨੂੰ ਦੇਖਦਿਆਂ ਆਉਣ ਵਾਲੇ ਦਿਨ ਅਹਿਮ ਰਹਿਣ ਦੀ ਸੰਭਾਵਨਾ ਹੈ।