ਨਿਊਜ਼ ਪੰਜਾਬ
5 ਅਕਤੂਬਰ,2026
ਪੰਜਾਬ ਵਿੱਚ ਸਾਬਕਾ ਸਰਪੰਚ ਦੇ ਕਤਲ ਦੀ ਇੱਕ ਹੋਰ ਗੰਭੀਰ ਘਟਨਾ ਸਾਹਮਣੇ ਆਈ ਹੈ। ਬਠਿੰਡਾ ਦੇ ਪਿੰਡ ਫੂਸ ਮੰਡੀ ਵਿੱਚ 62 ਸਾਲਾ ਸਾਬਕਾ ਸਰਪੰਚ ਜਗਤਾਰ ਸਿੰਘ ਉਰਫ਼ ਤਾਰਾ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁੱਢਲੀ ਜਾਂਚ ਵਿੱਚ ਕਤਲ ਪਿੱਛੇ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆ ਰਿਹਾ ਹੈ।
ਜਾਣਕਾਰੀ ਮੁਤਾਬਕ ਜਗਤਾਰ ਸਿੰਘ ਠੇਕੇ ‘ਤੇ ਸ਼ਰਾਬ ਲੈਣ ਲਈ ਪਹੁੰਚੇ ਸਨ, ਜਿੱਥੇ ਪਹਿਲਾਂ ਤੋਂ ਮੌਜੂਦ ਗੁਰਬਖਸ਼ ਸਿੰਘ ਨੇ ਉਨ੍ਹਾਂ ਦੇ ਸਿਰ ‘ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ। ਗੰਭੀਰ ਸੱਟ ਲੱਗਣ ਕਾਰਨ ਜਗਤਾਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਫੋਰੈਂਸਿਕ ਟੀਮ ਵੱਲੋਂ ਸਬੂਤ ਇਕੱਠੇ ਕਰਕੇ ਜਾਂਚ ਸ਼ੁਰੂ ਕੀਤੀ ਗਈ। ਐਸ.ਪੀ. ਸਿਟੀ ਆਸ਼ਵੰਤ ਸਿੰਘ ਮੁਤਾਬਕ ਪੁਲਿਸ ਨੇ ਕਾਰਵਾਈ ਕਰਦਿਆਂ ਕਥਿਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਤਲ ਵਿੱਚ ਵਰਤੀ ਗਈ ਕੁਹਾੜੀ ਵੀ ਬਰਾਮਦ ਕਰ ਲਈ ਗਈ ਹੈ। ਪੁਲਿਸ ਵੱਲੋਂ ਮਾਮਲੇ ਦੇ ਪੂਰੇ ਕਾਰਨਾਂ ਅਤੇ ਪੁਰਾਣੀ ਰੰਜਿਸ਼ ਨਾਲ ਜੁੜੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ।
