ਨਿਊਜ਼ ਪੰਜਾਬ
5 ਅਕਤੂਬਰ,2026
ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਦੁਪਹਿਰ 2 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੀ ਸੰਭਾਵਨਾ ਹੈ। ਖਾਸ ਤੌਰ ’ਤੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀਆਂ ਤਰੀਕਾਂ ਨੂੰ ਮਨਜ਼ੂਰੀ ਮਿਲਣ ਦੀ ਚਰਚਾ ਹੈ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਵਿਸ਼ੇਸ਼ ਸੈਸ਼ਨ ਅਕਤੂਬਰ ਦੇ ਅਖੀਰ ਵਿੱਚ ਸੱਦਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਲੋਕ ਹਿੱਤ ਨਾਲ ਜੁੜੇ ਫੈਸਲਿਆਂ ਅਤੇ ਸਰਕਾਰੀ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਪੈਂਡਿੰਗ ਮੰਗਾਂ ’ਤੇ ਵੀ ਵਿਚਾਰ ਹੋ ਸਕਦਾ ਹੈ। ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਲੋਕਾਂ ਅਤੇ ਮੁਲਾਜ਼ਮਾਂ ਲਈ ਕੁਝ ਅਹਿਮ ਐਲਾਨ ਹੋਣ ਦੀਆਂ ਉਮੀਦਾਂ ਵੀ ਹਨ। ਹੁਣ ਸਾਰਿਆਂ ਦੀ ਨਜ਼ਰ ਇਸ ਮੀਟਿੰਗ ’ਤੇ ਟਿਕੀ ਹੋਈ ਹੈ ਕਿ ਸਰਕਾਰ ਵੱਲੋਂ ਕਿਹੜੇ ਫੈਸਲਿਆਂ ਨੂੰ ਅੰਤਿਮ ਮਨਜ਼ੂਰੀ ਦਿੱਤੀ ਜਾਂਦੀ ਹੈ।
