ਖੰਨਾ ਪੁਲਿਸ ਦੀ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ, ਹੈਰੋਇਨ ਸਮੇਤ ਕਾਂਸਟੇਬਲ ਗ੍ਰਿਫ਼ਤਾਰ; ਹੋਮਗਾਰਡ ਜਵਾਨ ਵੀ ਨਸ਼ੇ ਦੀ ਹਾਲਤ ’ਚ ਕਾਬੂ

ਨਿਊਜ਼ ਪੰਜਾਬ

5 ਅਕਤੂਬਰ,2026

ਖੰਨਾ ਵਿੱਚ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਿਸ ਵਿਭਾਗ ਨਾਲ ਜੁੜੇ ਦੋ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਕਾਂਸਟੇਬਲ ਅਰੁਣ ਸ਼ਰਮਾ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸ ’ਤੇ ਨਸ਼ਾ ਕਰਨ ਦੇ ਨਾਲ-ਨਾਲ ਹੈਰੋਇਨ ਦੀ ਸਪਲਾਈ ਨਾਲ ਕਥਿਤ ਤੌਰ ’ਤੇ ਜੁੜੇ ਹੋਣ ਦੇ ਦੋਸ਼ ਹਨ। ਇਸ ਤੋਂ ਇਲਾਵਾ ਹੋਮਗਾਰਡ ਜਵਾਨ ਪ੍ਰਿੰਸ ਨੂੰ ਡਿਊਟੀ ਦੌਰਾਨ ਨਸ਼ੇ ਦੀ ਹਾਲਤ ਵਿੱਚ ਕਾਬੂ ਕੀਤਾ ਗਿਆ, ਜਿਸ ਦਾ ਡੋਪ ਟੈਸਟ ਪੌਜ਼ੀਟਿਵ ਆਇਆ। ਦੋਵਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਵਿਭਾਗੀ ਪੱਧਰ ’ਤੇ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲਿਆਂ ਦੀ ਅਗਲੇਰੀ ਜਾਂਚ ਜਾਰੀ ਹੈ।