ਨਿਊਜ਼ ਪੰਜਾਬ
6 ਅਕਤੂਬਰ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਗਿਆਨ ਕੇਂਦਰ ਮੁਤਾਬਕ 6 ਤੋਂ 8 ਅਕਤੂਬਰ ਤੱਕ ਅਸਮਾਨ ’ਚ ਬੱਦਲਵਾਈ ਰਹੇਗੀ, ਜਦਕਿ ਕਈ ਥਾਵਾਂ ’ਤੇ ਹਨੇਰੀ-ਤੂਫ਼ਾਨ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਹਵਾਵਾਂ ਦੀ ਰਫ਼ਤਾਰ 30 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਚੰਡੀਗੜ੍ਹ ਵਿੱਚ 6 ਅਕਤੂਬਰ ਨੂੰ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ 7 ਅਕਤੂਬਰ ਨੂੰ 32 ਡਿਗਰੀ ਸੈਲਸੀਅਸ ਰਹਿਣ ਦੀ ਉਮੀਦ ਹੈ। ਪੰਜਾਬ ਵਿੱਚ ਵੀ 8 ਅਤੇ 9 ਅਕਤੂਬਰ ਨੂੰ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 10 ਅਤੇ 11 ਅਕਤੂਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮੀ ਗਤੀਵਿਧੀਆਂ ਤੋਂ ਬਾਅਦ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਉਣ ਦੀ ਉਮੀਦ ਹੈ, ਜਿਸ ਨਾਲ ਲੋਕਾਂ ਨੂੰ ਪਿਛਲੇ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ।
