ਨਿਊਜ਼ ਪੰਜਾਬ
6 ਅਕਤੂਬਰ 2026
ਤਰਨਤਾਰਨ ਪੁਲਿਸ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਅਮਨ-ਸ਼ਾਂਤੀ ਭੰਗ ਕਰਨ ਦੀ ਕਥਿਤ ਸਾਜ਼ਿਸ਼ ਨੂੰ ਨਾਕਾਮ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਲਜ਼ਮਾਂ ਦੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐੱਸਆਈ ਨਾਲ ਜੁੜੇ ਨੈੱਟਵਰਕ ਦੇ ਸੰਪਰਕ ਵਿੱਚ ਹੋਣ ਦਾ ਸ਼ੱਕ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਜ਼ਿੰਦਾ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਗ੍ਰਨੇਡ ਡਰੋਨ ਰਾਹੀਂ ਪਾਕਿਸਤਾਨ ਤੋਂ ਭਾਰਤੀ ਸਰਹੱਦ ਅੰਦਰ ਪਹੁੰਚਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਪੁਲਿਸ ਵੱਲੋਂ ਦੋਵਾਂ ਤੋਂ ਪੁੱਛਗਿੱਛ ਕਰਕੇ ਨੈੱਟਵਰਕ ਨਾਲ ਜੁੜੇ ਹੋਰ ਲੋਕਾਂ ਅਤੇ ਗ੍ਰਨੇਡਾਂ ਦੇ ਮਕਸਦ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ತਿਉਹਾਰਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸਰਹੱਦੀ ਅਤੇ ਸੰਵੇਦਨਸ਼ੀਲ ਇਲਾਕਿਆਂ ਸਮੇਤ ਧਾਰਮਿਕ ਸਥਾਨਾਂ ਤੇ ਭੀੜ ਵਾਲੀਆਂ ਥਾਵਾਂ ’ਤੇ ਸੁਰੱਖਿਆ ਵੀ ਵਧਾ ਦਿੱਤੀ ਹੈ।
