ਰੱਬੀ ਸ਼ੁਕਰਾਨੇ ਦੀ ਤਾਕਤ…..ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 7 ਅਕਤੂਬਰ 2026

ਨਿਊਜ਼ ਪੰਜਾਬ 

ਰੱਬੀ ਸ਼ੁਕਰਾਨੇ ਦੀ ਤਾਕਤ…..ਵਿਚਾਰ ਗਿਆਨੀ ਸੰਤ ਸਿੰਘ ਜੀ ਮਸਕੀਨ 

🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ’ ੨੧ ਅੱਸੂ ੫੫੮, ੭ ਅਕਤੂਬਰ ੨੦੨੬ ੴ ☬ 🙏🙏

*ਸਲੋਕ ਮਃ ੩ ॥*

*ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥*

ਹਰੇਕ ਜੀਵ ਆਸਾਂ ਵਿਚ (ਫਸਿਆ ਪਿਆ) ਹੈ (ਭਾਵ, ਨਿੱਤ ਨਵੀਆਂ ਆਸਾਂ ਬਣਾਂਦਾ ਰਹਿੰਦਾ ਹੈ) , ਕੋਈ ਵਿਰਲਾ ਮਨੁੱਖ ਹੈ ਜੋ ਆਸਾਂ ਤੋਂ ਬਚਿਆ ਰਹਿੰਦਾ ਹੈ। ਹੇ ਨਾਨਕ! ਜੋ ਮਨੁੱਖ ਆਸਾਂ ਵਲੋਂ ਹਟ ਕੇ (ਪ੍ਰਭੂ ਦੇ ਸਿਮਰਨ ਵਿਚ) ਜੀਵਨ ਗੁਜ਼ਾਰਦਾ ਹੈ ਉਸ ਦਾ ਆਉਣਾ ਸਫਲ ਹੈ।1।

*ਮਃ ੩*

*ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥ ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥*

ਆਸਾ’ ਦੇ ਹੱਥ ਵਿਚ ਕੋਈ ਤਾਕਤ ਨਹੀਂ (ਕਿ ਜੀਵਾਂ ਨੂੰ ਫਸਾ ਸਕੇ; ਸੋ, ਆਪਣੇ ਉੱਦਮ ਨਾਲ ਭੀ) ਮਨੁੱਖ ‘ਆਸਾ’ ਤੋਂ ਨਹੀਂ ਬਚ ਸਕਦਾ। ਇਹ ਵਿਚਾਰੀ ‘ਆਸਾ’ ਕੀਹ ਕਰ ਸਕਦੀ ਹੈ? ਭੁਲਾਉਂਦਾ ਤਾਂ ਉਹ ਪ੍ਰਭੂ ਆਪ ਹੈ।2।

*ਪਉੜੀ ॥*

*ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥ ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥ ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥ ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥ ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ੨੦॥*

(ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ ਜਗਤ ਦਾ ਜੀਊਣਾ ਫਿਟਕਾਰ-ਜੋਗ ਹੈ। ਪ੍ਰਭੂ ਹੀ (ਸਭ ਦਾ) ਦਾਤਾ ਹੈ ਸਭ ਦਾਤਾਂ ਦੇਣ ਵਾਲਾ ਹੈ; ਸੋ, ਉਸ ਦਾ ਇਹ (ਨਾਮ-) ਧਨ ਹੀ (ਐਸਾ ਹੈ ਜੋ) ਕਦੇ ਨਾਸ ਹੋਣ ਵਾਲਾ ਨਹੀਂ। ਉਹੀ ਮਨੁੱਖ ਪਵਿਤ੍ਰ (ਜੀਵਨ ਵਾਲਾ) ਹੈ ਜੋ (ਪ੍ਰਭੂ ਨੂੰ) ਹਰੇਕ ਸਾਹ ਦੇ ਨਾਲ ਯਾਦ ਕਰਦਾ ਹੈ। (ਹੇ ਭਾਈ!) ਜੀਭ ਨਾਲ ਉਸ ਇਕ ਪ੍ਰਭੂ ਨੂੰ ਯਾਦ ਕਰ ਜੋ ਸਭ ਦੇ ਦਿਲ ਦੀ ਜਾਣਦਾ ਹੈ ਤੇ ਜੋ (ਜੀਵਾਂ ਦੀ) ਪਹੁੰਚ ਤੋਂ ਪਰੇ ਹੈ। ਨਾਨਕ ਉਸ ਪ੍ਰਭੂ ਤੋਂ ਸਦਕੇ ਹੈ ਜੋ ਸਾਰਿਆਂ ਵਿਚ ਵਿਆਪਕ ਹੈ। 20।

🙏🙏🙏🙏🙏