ਨਿਊਜ਼ ਪੰਜਾਬ
8 ਅਕਤੂਬਰ,2026
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਇੱਕ ਹੋਰ ਸਿਆਸੀ ਘਟਨਾ ਸਾਹਮਣੇ ਆਈ ਹੈ। ਅਕਾਲੀ ਆਗੂ ਗੁਰਦੀਪ ਸਿੰਘ ਮਕਰੌੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਕਰੌੜ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਆਪਣੀ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ 44 ਸਾਲਾਂ ਦੀ ਵਫ਼ਾਦਾਰੀ ਤੋਂ ਬਾਅਦ ਉਹ ਇਸ ਫ਼ੈਸਲੇ ਲਈ ਮਜਬੂਰ ਹੋਏ ਹਨ। ਉਨ੍ਹਾਂ ਨੇ 4 ਦਸੰਬਰ 2024 ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ’ਤੇ ਹੋਏ ਹਮਲੇ ਦਾ ਵੀ ਜ਼ਿਕਰ ਕੀਤਾ। ਮਕਰੌੜ ਮੁਤਾਬਕ ਉਸ ਸਮੇਂ ਉਨ੍ਹਾਂ ਨੇ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰਨ ਵਿੱਚ ਭੂਮਿਕਾ ਨਿਭਾਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਬਾਅਦ ਵਿੱਚ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਘਰ ਆਉਣ ਦਾ ਵਾਅਦਾ ਕੀਤਾ ਸੀ, ਪਰ ਦੌਰਾ ਰੱਦ ਹੋਣ ਕਾਰਨ ਉਹ ਕਾਫ਼ੀ ਨਿਰਾਸ਼ ਹੋਏ।
