ਨਿਊਜ਼ ਪੰਜਾਬ
8 ਅਕਤੂਬਰ,2026
ਜੀਐਸਟੀ ਕੌਂਸਲ ਨੇ ਵੀਰਵਾਰ ਨੂੰ ਦਿੱਲੀ ਦੇ ਭਾਰਤ ਮੰਡਪਮ ਵਿੱਚ ਹੋਈ ਮਹੱਤਵਪੂਰਨ ਮੀਟਿੰਗ ਦੌਰਾਨ ਜੀਐਸਟੀ ਕਾਨੂੰਨ ਵਿੱਚ ਵੱਡੇ ਬਦਲਾਅ ਨੂੰ ਮਨਜ਼ੂਰੀ ਦਿੱਤੀ। ਕੌਂਸਲ ਨੇ ਜੀਐਸਟੀ ਤਹਿਤ ਗ੍ਰਿਫ਼ਤਾਰੀ ਦੀ ਸ਼ਕਤੀ ਨੂੰ ਖਤਮ ਕਰਨ ਅਤੇ ਮੁਕੱਦਮਾ ਚਲਾਉਣ ਦੀ ਸੀਮਾ ₹1 ਕਰੋੜ ਤੋਂ ਵਧਾ ਕੇ ₹5 ਕਰੋੜ ਕਰਨ ਦਾ ਫੈਸਲਾ ਕੀਤਾ। ਇਸ ਕਦਮ ਦਾ ਉਦੇਸ਼ ਕਾਰੋਬਾਰਾਂ ਲਈ ਜੀਐਸਟੀ ਦੀ ਪਾਲਣਾ ਨੂੰ ਆਸਾਨ ਬਣਾਉਣਾ ਅਤੇ ਬੇਲੋੜੇ ਕਾਨੂੰਨੀ ਵਿਵਾਦਾਂ ਨੂੰ ਘਟਾਉਣਾ ਹੈ। ਹਾਲਾਂਕਿ, ਮੀਟਿੰਗ ਦੌਰਾਨ ਜੀਐਸਟੀ ਦਰਾਂ ਵਿੱਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਦਾ ਐਲਾਨ ਨਹੀਂ ਕੀਤਾ ਗਿਆ।
