Jio-bp ਨੇ ਪੈਟਰੋਲ ₹5 ਅਤੇ ਡੀਜ਼ਲ ₹3 ਪ੍ਰਤੀ ਲੀਟਰ ਕੀਤਾ ਮਹਿੰਗਾ, ਪੰਜਾਬ ਵਿੱਚ ਵੀ ਵਧੀਆਂ ਕੀਮਤਾਂ

ਨਿਊਜ਼ ਪੰਜਾਬ

12 ਅਕਤੂਬਰ,2026

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਰਿਲਾਇੰਸ ਇੰਡਸਟਰੀਜ਼ ਦੀ ਸਹਾਇਤਾ ਪ੍ਰਾਪਤ ਨਿੱਜੀ ਤੇਲ ਕੰਪਨੀ Jio-bp ਨੇ ਪੈਟਰੋਲ ਦੀ ਕੀਮਤ ਵਿੱਚ ₹5 ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ ₹3 ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਨਵੀਆਂ ਦਰਾਂ 11 ਅਕਤੂਬਰ ਤੋਂ ਲਾਗੂ ਹੋ ਗਈਆਂ ਹਨ। ਇਸ ਵਾਧੇ ਤੋਂ ਬਾਅਦ ਪੰਜਾਬ ਵਿੱਚ Jio-bp ਦੇ ਪੰਪਾਂ ’ਤੇ ਪੈਟਰੋਲ ਲਗਭਗ ₹108.54 ਪ੍ਰਤੀ ਲੀਟਰ ਅਤੇ ਡੀਜ਼ਲ ₹99.19 ਪ੍ਰਤੀ ਲੀਟਰ ਵਿਕ ਰਿਹਾ ਹੈ। ਇਸ ਤੋਂ ਪਹਿਲਾਂ ਨਿੱਜੀ ਤੇਲ ਕੰਪਨੀ ਨਾਇਰਾ ਐਨਰਜੀ ਵੱਲੋਂ ਵੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਅਤੇ ਪੈਟਰੋਲੀਅਮ ਉਤਪਾਦਾਂ ਦੀਆਂ ਵਧਦੀਆਂ ਕੀਮਤਾਂ ਕਾਰਨ ਕੰਪਨੀਆਂ ਦੇ ਮੁਨਾਫ਼ੇ ’ਤੇ ਦਬਾਅ ਪੈ ਰਿਹਾ ਹੈ। ਹਾਲਾਂਕਿ, ਇੰਡੀਅਨ ਆਇਲ, ਬੀਪੀਸੀਐਲ ਅਤੇ ਐਚਪੀਸੀਐਲ ਵਰਗੀਆਂ ਸਰਕਾਰੀ ਤੇਲ ਕੰਪਨੀਆਂ ਨੇ 12 ਅਕਤੂਬਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ। ਨਿੱਜੀ ਕੰਪਨੀਆਂ ਵੱਲੋਂ ਕੀਮਤਾਂ ਵਧਾਉਣ ਨਾਲ ਆਮ ਖਪਤਕਾਰਾਂ ਦੇ ਖਰਚਿਆਂ ’ਤੇ ਹੋਰ ਬੋਝ ਪੈਣ ਦੀ ਸੰਭਾਵਨਾ ਹੈ।