ਨਿਊਜ਼ ਪੰਜਾਬ
13 ਅਕਤੂਬਰ,2026
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਾਂਗਰਸ ਨਾਲ ਜੁੜੇ ਸੀਨੀਅਰ ਆਗੂ ਹਰਮੀਤ ਛਾਬੜਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਕਈ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਰਹੇ। ਹਰਮੀਤ ਛਾਬੜਾ ਦੀ ‘ਆਪ’ ਵਿੱਚ ਸ਼ਮੂਲੀਅਤ ਨੂੰ ਸਥਾਨਕ ਸਿਆਸਤ ਵਿੱਚ ਅਹਿਮ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਇਸ ਸਿਆਸੀ ਬਦਲਾਅ ਦਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਕੀ ਅਸਰ ਪਵੇਗਾ, ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।
