ਨਿਊਜ਼ ਪੰਜਾਬ
13 ਅਕਤੂਬਰ,2026
ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ਦੇ ਹਾਜੀਪੁਰ ਵਿੱਚ ਗੰਗਾ ਨਦੀ ’ਚ ਕਿਸ਼ਤੀ ਪਲਟਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਕਿਸ਼ਤੀ ਵਿੱਚ 35 ਤੋਂ 40 ਲੋਕ ਸਵਾਰ ਸਨ, ਜੋ ਨਦੀ ਪਾਰ ਕਰਕੇ ਸ਼ਰਾਧ ਦਾ ਭੋਜ ਖਾਣ ਜਾ ਰਹੇ ਸਨ। ਇਸ ਹਾਦਸੇ ਵਿੱਚ 13 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ, ਜਿਨ੍ਹਾਂ ਵਿੱਚ ਇੱਕੋ ਪਰਿਵਾਰ ਦੀਆਂ ਸੱਤ ਬੱਚੀਆਂ ਵੀ ਸ਼ਾਮਲ ਹਨ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਅਤੇ ਪ੍ਰਸ਼ਾਸਨ ਵੱਲੋਂ ਰਾਹਤ ਤੇ ਬਚਾਅ ਕਾਰਜ ਸ਼ੁਰੂ ਕੀਤੇ ਗਏ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ। ਕੁਝ ਲੋਕਾਂ ਨੇ ਤੈਰ ਕੇ ਆਪਣੀ ਜਾਨ ਬਚਾ ਲਈ, ਜਦਕਿ ਲਾਪਤਾ ਲੋਕਾਂ ਦੀ ਭਾਲ ਲਈ SDRF ਨੂੰ ਵੀ ਸੂਚਿਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਦੁਖਦਾਈ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ।
