MLA ਗਿਆਸਪੁਰਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਹੁਕਮ, AAP ਵਿਧਾਇਕਾਂ ਤੇ ਆਗੂਆਂ ਨੂੰ 16 ਅਕਤੂਬਰ ਨੂੰ ਕੀਤਾ ਤਲਬ

ਨਿਊਜ਼ ਪੰਜਾਬ

14 ਅਕਤੂਬਰ,2026

MLA ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਮਾਮਲੇ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਅਤੇ ਆਗੂਆਂ ਨੂੰ ਤਲਬ ਕੀਤਾ ਗਿਆ ਹੈ।

ਜਾਰੀ ਕੀਤੇ ਗਏ ਪੱਤਰ ਅਨੁਸਾਰ, ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ ਇਸ ਮਾਮਲੇ ਸਬੰਧੀ ਆਪਣਾ ਸਪੱਸ਼ਟੀਕਰਨ ਦੇਣ ਲਈ 16 ਅਕਤੂਬਰ ਨੂੰ ਸਵੇਰੇ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦੱਸਿਆ ਗਿਆ ਹੈ ਕਿ ਪਹਿਲਾਂ ਪਰਿਵਾਰ ਵੱਲੋਂ 15 ਅਕਤੂਬਰ ਨੂੰ ਦੁਪਹਿਰ 12 ਵਜੇ ਪੇਸ਼ ਹੋਣ ਲਈ ਸੱਦਾ ਦਿੱਤਾ ਗਿਆ ਸੀ, ਪਰ ਪੰਜਾਬ ਬੰਦ ਦੇ ਮੱਦੇਨਜ਼ਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੇਸ਼ੀ ਦਾ ਸਮਾਂ ਬਦਲ ਕੇ 16 ਅਕਤੂਬਰ ਕਰ ਦਿੱਤਾ ਗਿਆ ਹੈ। ਹੁਣ ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ ਨਿਰਧਾਰਤ ਸਮੇਂ ’ਤੇ ਪਹੁੰਚ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।