ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ! ਲੋਕ ਬਿਮਾਰੀ ਕੋਵਿਡ -19 ਤੋਂ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਬਚਾਉਣ ਲਈ ਸਹਿਯੋਗ ਕਰਨ
ਜ਼ਿਲ•ਾ ਲੁਧਿਆਣਾ ਵਿੱਚ ਦੂਜੇ ਗੇੜ ਦੀ ਜਾਗਰੂਕਤਾ ਮੁਹਿੰਮ ਲਈ ਪ੍ਰੋਗਰਾਮ ਜਾਰੀ
-ਮਿਤੀ 27 ਜੂਨ ਤੋਂ 5 ਜੁਲਾਈ ਤੱਕ ਚਲਾਈ ਜਾਵੇਗੀ ਮੁਹਿੰਮ-ਡਿਪਟੀ ਕਮਿਸ਼ਨਰ
ਨਿਊਜ਼ ਪੰਜਾਬ
ਲੁਧਿਆਣਾ, 26 ਜੂਨ -ਜ਼ਿਲ•ਾ ਲੁਧਿਆਣਾ ‘ਚ ਮਿਸ਼ਨ ਫ਼ਹਿਤ ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਦੂਜੀ ਵੱਡੀ ਮੁਹਿੰਮ ਮਿਤੀ 27 ਜੂਨ ਤੋਂ 5 ਜੁਲਾਈ ਤੱਕ ਚਲਾਈ ਜਾਣੀ ਹੈ, ਜਿਸ ਵਿੱਚ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾਵੇਗਾ। ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਇਸ ਮੁਹਿੰਮ ਨੂੰ ਵੱਖ-ਵੱਖ ਵਿਭਾਗਾਂ ਵੱਲੋਂ ਨੇਪਰੇ ਚਾੜਿਆ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਮਿਤੀ 27 ਜੂਨ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੌਂਸਲਰਾਂ ਦੀ ਸਹਾਇਤਾ ਨਾਲ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕਾ ਕੀਤਾ ਜਾਵੇਗਾ। ਮਿਤੀ 28 ਜੂਨ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਸਹਾਇਤਾ ਨਾਲ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।
ਇਸੇ ਤਰ•ਾਂ ਮਿਤੀ 29 ਜੂਨ ਨੂੰ ਤਕਨੀਕੀ ਸਿੱਖਿਆ ਵਿਭਾਗ, 30 ਜੂਨ ਨੂੰ ਉਚੇਰੀ ਸਿੱਖਿਆ ਵਿਭਾਗ, 1 ਜੁਲਾਈ ਨੂੰ ਸਕੂਲ ਸਿੱਖਿਆ ਵਿਭਾਗ, 2 ਜੁਲਾਈ ਨੂੰ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, 3 ਜੁਲਾਈ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, 4 ਜੁਲਾਈ ਨੂੰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਮਿਤੀ 5 ਜੁਲਾਈ ਨੂੰ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਜਾਵੇਗਾ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਉਕਤ ਹਰੇਕ ਵਿਭਾਗ ਵੱਲੋਂ ਹਰੇਕ 15 ਦਿਨਾਂ ਬਾਅਦ ਇਹ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਉਨ•ਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ•ੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਸ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਇਸ ਤੋਂ ਪਹਿਲਾਂ ਵੀ ਜ਼ਿਲ•ਾ ਲੁਧਿਆਣਾ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾ ਚੁੱਕਾ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ ਸੀ। ਉਨ•ਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।
ਉਨ•ਾਂ ਜ਼ਿਲ•ਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦਿੱਤੇ ਗਏ ਹਨ। ਕੋਰੋਨਾ ਯੋਧਿਆਂ ਵੱਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ‘ਤੇ ਅਪਲੋਡ ਕੀਤੀਆਂ ਜਾ ਰਹੀਆਂ ਹਨ। ਇਨ•ਾਂ ਕੋਰੋਨਾ ਯੋਧਿਆਂ ਵਿੱਚ ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਸਫ਼ਾਈ ਵਰਕਰ, ਜੀ ਓ ਜੀਜ਼, ਸਰਪੰਚ, ਸਵੈ ਸੇਵੀ ਸੰਗਠਨ ਆਦਿ ਸ਼ਾਮਿਲ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾ ਰਹੀ ਹੈ, ਜਿਸ ਦੀ ਸੂਚੀ ਜ਼ਿਲ•ਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨ•ਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।
ਉਨ•ਾਂ ਅੱਗੇ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋ ਰਹੀ ਹੈ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ‘ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਸ੍ਰੀ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫ਼ਲ ਕਰਨ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਬਿਮਾਰੀ ਤੋਂ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਬਚਾਉਣ ਲਈ ਸਹਿਯੋਗ ਕਰਨ।