ਮੁੱਖ ਮੰਤਰੀ ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਹਿਰਾਸਤ ’ਚ ਲਿਆ

ਨਿਊਜ਼ ਪੰਜਾਬ

17 ਅਕਤੂਬਰ,2026

ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ’ਤੇ ਲੱਗੇ 5 ਕਰੋੜ ਰੁਪਏ ਦੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਾਰਵਾਈ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਈਡੀ ਨੇ ਮੁੱਖ ਮੰਤਰੀ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਭਾਰਤ ਵਾਪਸੀ ਦੌਰਾਨ ਹਿਰਾਸਤ ਵਿੱਚ ਲਿਆ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ ਵੱਲੋਂ ਉਨ੍ਹਾਂ ਨੂੰ ਮਾਮਲੇ ਸਬੰਧੀ ਪੁੱਛਗਿੱਛ ਲਈ ਈਡੀ ਦਫ਼ਤਰ ਲਿਜਾਇਆ ਗਿਆ ਹੈ। ਹਾਲਾਂਕਿ, ਇਸ ਮਾਮਲੇ ਵਿੱਚ ਲੱਗੇ ਦੋਸ਼ਾਂ ਅਤੇ ਜਾਂਚ ਦੇ ਅਗਲੇ ਵੇਰਵਿਆਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣੀ ਬਾਕੀ ਹੈ।