ਕਪੂਰਥਲਾ ’ਚ ‘ਆਪ’ ਦਾ ਵੱਡਾ ਸਿਆਸੀ ਫੈਸਲਾ, ਦਵਿੰਦਰਪਾਲ ਸਿੰਘ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਨਿਊਜ਼ ਪੰਜਾਬ

18 ਅਕਤੂਬਰ,2026

ਕਪੂਰਥਲਾ ਵਿੱਚ ਆਮ ਆਦਮੀ ਪਾਰਟੀ (ਆਪ) ਨੇ ਆਪਣੀ ਸਿਆਸੀ ਸਰਗਰਮੀ ਤੇਜ਼ ਕਰਦਿਆਂ ਉਦਯੋਗਪਤੀ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਪਾਰਟੀ ਵੱਲੋਂ ਅਧਿਕਾਰਤ ਨਿਯੁਕਤੀ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਦਵਿੰਦਰਪਾਲ ਸਿੰਘ ਦੀ ਇਸ ਨਿਯੁਕਤੀ ਨੂੰ ਹਲਕੇ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਕਪੂਰਥਲਾ ਦੀ ਸਥਾਨਕ ਸਿਆਸਤ ਵਿੱਚ ਨਵੀਂ ਹਲਚਲ ਦੇਖਣ ਨੂੰ ਮਿਲ ਸਕਦੀ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਰਹਿਣਗੀਆਂ ਕਿ ਦਵਿੰਦਰਪਾਲ ਸਿੰਘ ਪਾਰਟੀ ਦੇ ਵਰਕਰਾਂ ਨੂੰ ਇਕਜੁੱਟ ਕਰਕੇ ਹਲਕੇ ਵਿੱਚ ਆਪਣੀ ਪਕੜ ਕਿਵੇਂ ਮਜ਼ਬੂਤ ਕਰਦੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਨਾਲ ਆਮ ਆਦਮੀ ਪਾਰਟੀ ਨੂੰ ਸਿਆਸੀ ਤੌਰ ’ਤੇ ਕਿੰਨਾ ਫਾਇਦਾ ਮਿਲਦਾ ਹੈ।