ਆਪਣੇ ਰਾਹ ਆਪ ਬਣਾਉਣਾ ਪੈਂਦਾ ਹੈ,…… ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ 19 ਅਕਤੂਬਰ 2026 

ਨਿਊਜ਼ ਪੰਜਾਬ 

ਆਪਣੇ ਰਾਹ ਆਪ ਬਣਾਉਣਾ ਪੈਂਦਾ ਹੈ,…… ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ

*🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ’੩ ਕੱਤਕ ੫੫੮, ੧੯ ਅਕਤੂਬਰ ੨੦੨੬ ੴ ☬ 🙏🙏

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

रागु सोरठि बाणी भगत कबीर जी की घरु १

ੴ सतिगुर प्रसादि ॥

संतहु मन पवनै सुखु बनिआ ॥ किछु जोगु परापति गनिआ ॥ रहाउ ॥ गुरि दिखलाई मोरी ॥ जितु मिरग पड़त है चोरी ॥ मूंदि लीए दरवाजे ॥ बाजीअले अनहद बाजे ॥१॥ कु्मभ कमलु जलि भरिआ ॥ जलु मेटिआ ऊभा करिआ ॥ कहु कबीर जन जानिआ ॥ जउ जानिआ तउ मनु मानिआ ॥२॥१०॥

ਪਦ ਅਰਥ : ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਕਹਿੰਦੇ ਹਨ, ਹੇ ਦਾਸ ਕਬੀਰ! (ਹੁਣ) ਆਖ ਕਿ ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

राग सोरठि , घर १ में भगत कबीर जी की बाणी। अकाल पुरख एक है और सतगुरु की कृपा द्वारा मिलता है। हे संत जनों। (मेरे) पवन (जैसे चंचल) मन को (अब) सुख मिल गया है, (अब यह मन प्रभु का मिलाप) हासिल करने योग्य थोडा बहुत समझा जा सकता है॥रहाउ॥ (क्योंकि) सतिगुरु ने (मुझे मेरी वह) कमजोरी दिखा दिया है, जिस कारण (कामादिक) पशु अडोल ही (मुझे) आ दबाते थे। (सो, मैं गुरु की कृपा से सरीर के) दरवाजे (ज्ञान इन्द्रियां, पर निंदा, पर तन, पर धन आदिक ) बंद कर लिए हैं, और (मेरे अंदर प्रभु की सिफत-सलाह के) बाजे एक-रस बजने लग गए हैं॥१॥ (मेरा) हृदय-कमल रूप घड़ा (पहले विकारों के) पानी से भरा हुआ था, (अब गुरु की बरकत से मैंने वह) पानी गिरा दिया है, और (हृदय को) ऊँचा कर दिया है। कबीर जी कहते हैं, हे दास कबीर! (अब) कह कि मैंने (प्रभु के साथ) जान-पहचान कर ली है, और जब से यह साँझ पड़ी है, (मेरा मन (उस प्रभु में है) मस्त हो गया है॥२॥१०॥

ਗੱਜ-ਵੱਜ ਕੇ ਫਤਹਿ ਬੁਲਾਓ ਜੀ !

ਵਾਹਿਗੁਰੂ ਜੀ ਕਾ ਖਾਲਸਾ !!

ਵਾਹਿਗੁਰੂ ਜੀ ਕੀ ਫਤਹਿ !!

🙏🙏🙏🙏🙏