ਨਿਊਜ਼ ਪੰਜਾਬ
19 ਅਕਤੂਬਰ,2026
ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ-ਜਾਖਲ ਰੋਡ ’ਤੇ ਪਿੰਡ ਅਲੀਸ਼ੇਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ 8 ਮਨਰੇਗਾ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਰੀਬ 23 ਮਜ਼ਦੂਰ ਸੜਕ ’ਤੇ ਕੰਮ ਕਰ ਰਹੇ ਸਨ ਅਤੇ ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਦਰਦਨਾਕ ਘਟਨਾ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਲਾਨ ਕੀਤਾ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜ਼ਖ਼ਮੀਆਂ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਮੁਫ਼ਤ ਕਰਵਾਇਆ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਕਿ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਕਾਰ ਚਾਲਕ ਨੂੰ ਜਲਦ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
