ਨਿਊਜ਼ ਪੰਜਾਬ
19 ਅਕਤੂਬਰ 2026
ਪੰਜਾਬ ਦੇ ਵਿਧਾਨ ਸਭਾ ਹਲਕਾ ਦੀਨਾਨਗਰ ਵਿੱਚ ਭਾਰਤੀ ਜਨਤਾ ਪਾਰਟੀ (BJP) ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਪਿੰਡ ਚੰਦਰ ਭਾਨ ਦੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ 40 ਪਰਿਵਾਰਾਂ ਨੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਦਾ ਪੱਲਾ ਫੜ ਲਿਆ। ਗੁਰਪ੍ਰੀਤ ਸਿੰਘ ਗੁਰਮੁਖ ਸਿੰਘ ਆਸਟਰੇਲੀਆ ਵੱਲੋਂ ਕਰਵਾਈ ਗਈ ਮੀਟਿੰਗ ਦੌਰਾਨ ਸਾਬਕਾ ਵਿਧਾਨ ਸਭਾ ਡਿਪਟੀ ਸਪੀਕਰ ਦਿਨੇਸ਼ ਬੱਬੂ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਈਆ ਅਤੇ ਹਲਕਾ ਇੰਚਾਰਜ ਰੇਨੂੰ ਕਸ਼ਯਪ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਦਿਨੇਸ਼ ਬੱਬੂ ਨੇ ਪੰਜਾਬ ਵਿੱਚ ਨਸ਼ਿਆਂ, ਗੈਂਗਵਾਦ ਅਤੇ ਅਪਰਾਧਿਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਭਾਜਪਾ ਸੂਬੇ ਵਿੱਚ ਵਿਕਾਸ ਅਤੇ ਸੁਰੱਖਿਆ ਦੇ ਮਾਹੌਲ ਨੂੰ ਬਿਹਤਰ ਬਣਾਉਣ ਦੇ ਸਮਰੱਥ ਹੈ। ਉੱਥੇ ਹੀ, ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਈਆ ਨੇ ਕਿਹਾ ਕਿ ਪੰਜਾਬ ਵਿੱਚ ਨੌਜਵਾਨਾਂ ਸਮੇਤ ਲੋਕਾਂ ਦਾ ਭਾਜਪਾ ਪ੍ਰਤੀ ਸਮਰਥਨ ਵਧ ਰਿਹਾ ਹੈ।
