. ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਤੇਜ਼, SGPC ਵੱਲੋਂ ਦੁਕਾਨਦਾਰਾਂ ਨੂੰ ਸੱਦਾ

ਨਿਊਜ਼ ਪੰਜਾਬ

20 ਅਕਤੂਬਰ,2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਸੰਗਤ ਅਤੇ ਸ਼ਹਿਰ ਵਾਸੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ। SGPC ਦੇ ਅਧਿਕਾਰੀਆਂ ਅਤੇ ਮੈਂਬਰਾਂ ਨੇ ਸ੍ਰੀ ਦਰਬਾਰ ਸਾਹਿਬ ਦੇ ਆਸ-ਪਾਸ ਸਥਿਤ ਦੁਕਾਨਦਾਰਾਂ ਨੂੰ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦੇ ਕੇ ਗੁਰਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। 25 ਅਤੇ 26 ਅਕਤੂਬਰ ਨੂੰ ਰਾਗ ਦਰਬਾਰ ਅਤੇ ਕੀਰਤਨ ਦਰਬਾਰ ਕਰਵਾਏ ਜਾਣਗੇ, ਜਦਕਿ 26 ਅਕਤੂਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। 27 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਧਾਰਮਿਕ ਸਮਾਗਮ, ਅਲੌਕਿਕ ਜਲੌ, ਦੀਪਮਾਲਾ ਅਤੇ ਆਤਿਸ਼ਬਾਜ਼ੀ ਹੋਵੇਗੀ। SGPC ਨੇ ਸ਼ਹਿਰ ਵਾਸੀਆਂ ਨੂੰ ਘਰਾਂ ਅਤੇ ਕਾਰੋਬਾਰੀ ਸਥਾਨਾਂ ਦੀ ਸਫ਼ਾਈ ਕਰਕੇ ਦੀਪਮਾਲਾ ਰਾਹੀਂ ਗੁਰਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਦੀ ਅਪੀਲ ਕੀਤੀ ਹੈ।