ਨਿਊਜ਼ ਪੰਜਾਬ
21 ਅਕਤੂਬਰ,2026
ਪੰਜਾਬ ਦੀ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ੀਲੇ ਪਦਾਰਥਾਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਹੈਂਡ ਗ੍ਰਨੇਡ, ਦੋ ਪਿਸਤੌਲ ਅਤੇ 3 ਕਿਲੋ 491 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਕਾਰਵਾਈ ਦੀ ਜਾਣਕਾਰੀ ਸਾਂਝੀ ਕੀਤੀ ਹੈ। ਮੁੱਢਲੀ ਜਾਂਚ ਮੁਤਾਬਕ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕੀਤੀ ਜਾ ਰਹੀ ਸੀ। ਇਸ ਸਬੰਧੀ ਛੇਹਰਟਾ ਅਤੇ ਲੋਪੋਕੇ ਪੁਲਿਸ ਥਾਣਿਆਂ ਵਿੱਚ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਦੇ ਸਰੋਤਾਂ ਅਤੇ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕੀਤੀ ਜਾ ਰਹੀ ਹੈ।
