ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, 27 ਅਕਤੂਬਰ ਤੱਕ ਚੱਲੇਗਾ

ਨਿਊਜ਼ ਪੰਜਾਬ

22 ਅਕਤੂਬਰ,2026

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋਵੇਗਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਇਆ ਗਿਆ ਇਹ ਸੈਸ਼ਨ 27 ਅਕਤੂਬਰ ਤੱਕ ਚੱਲੇਗਾ। ਪਹਿਲੇ ਦਿਨ ਸਦਨ ਦੀ ਕਾਰਵਾਈ ਸਵੇਰੇ 11 ਵਜੇ ਸ਼ੁਰੂ ਹੋਵੇਗੀ ਅਤੇ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਗੈਰ-ਸਰਕਾਰੀ ਕੰਮਕਾਜ ਕੀਤਾ ਜਾਵੇਗਾ। 23 ਅਕਤੂਬਰ ਨੂੰ ਸਵੇਰੇ 10 ਵਜੇ ਸਰਕਾਰੀ ਕੰਮਕਾਜ ਹੋਵੇਗਾ, ਜਦਕਿ 24 ਅਤੇ 25 ਅਕਤੂਬਰ ਨੂੰ ਵੀਕਐਂਡ ਅਤੇ 26 ਅਕਤੂਬਰ ਨੂੰ ਗਜ਼ਟਿਡ ਛੁੱਟੀ ਕਾਰਨ ਸਦਨ ਦੀ ਬੈਠਕ ਨਹੀਂ ਹੋਵੇਗੀ। ਸੈਸ਼ਨ ਦੀ ਆਖਰੀ ਨਿਰਧਾਰਤ ਬੈਠਕ 27 ਅਕਤੂਬਰ ਨੂੰ ਦੁਪਹਿਰ 2 ਵਜੇ ਹੋਵੇਗੀ। ਇਸ ਦੌਰਾਨ ਵਿਧਾਨਕ ਕੰਮਕਾਜ ਦੇ ਨਾਲ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਪ੍ਰਸਤਾਵ ਵੀ ਪੇਸ਼ ਕੀਤਾ ਜਾ ਸਕਦਾ ਹੈ। ਸੈਸ਼ਨ ਦੌਰਾਨ ਸਰਕਾਰ ਆਪਣੇ ਏਜੰਡੇ ਨੂੰ ਅੱਗੇ ਵਧਾਏਗੀ, ਜਦਕਿ ਵਿਰੋਧੀ ਧਿਰ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰੇਗੀ।