ਲਹਿਰਾਗਾਗਾ ਸੜਕ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ, ਜ਼ਖ਼ਮੀਆਂ ਨੂੰ 2-2 ਲੱਖ ਰੁਪਏ ਮੁਆਵਜ਼ਾ

ਨਿਊਜ਼ ਪੰਜਾਬ

22 ਅਕਤੂਬਰ,2026

ਲਹਿਰਾਗਾਗਾ ਸੜਕ ਹਾਦਸੇ ਦੇ ਪੀੜਤ ਪਰਿਵਾਰਾਂ ਲਈ ਵੱਡਾ ਫੈਸਲਾ ਲਿਆ ਗਿਆ ਹੈ। ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਵਿਚਕਾਰ ਹੋਏ ਸਮਝੌਤੇ ਤਹਿਤ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਨੂੰ 2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਮ੍ਰਿਤਕਾਂ ਦੇ ਪਰਿਵਾਰਾਂ ਵਿੱਚੋਂ ਇੱਕ-ਇੱਕ ਮੈਂਬਰ ਨੂੰ ਯੋਗਤਾ ਦੇ ਆਧਾਰ ’ਤੇ ਸਰਕਾਰੀ ਵਿਭਾਗ ਵਿੱਚ ਠੇਕੇ ’ਤੇ ਨੌਕਰੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸਮਝੌਤੇ ਤੋਂ ਬਾਅਦ ਸੰਘਰਸ਼ ਕਮੇਟੀ ਨੇ ਚਾਰ ਦਿਨਾਂ ਤੋਂ ਜਾਰੀ ਧਰਨਾ ਅਤੇ ਸੜਕ ਜਾਮ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸੰਗਰੂਰ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਨੇੜੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਅੱਠ ਮਜ਼ਦੂਰਾਂ ਦੀ ਮੌਤ ਹੋ ਗਈ ਸੀ, ਜਦਕਿ 12 ਹੋਰ ਜ਼ਖ਼ਮੀ ਹੋ ਗਏ ਸਨ। ਇਸ ਦਰਦਨਾਕ ਹਾਦਸੇ ਵਿੱਚ ਛੇ ਔਰਤਾਂ ਦੀ ਵੀ ਜਾਨ ਚਲੀ ਗਈ ਸੀ। ਹਾਦਸੇ ਤੋਂ ਬਾਅਦ ਪੀੜਤ ਪਰਿਵਾਰਾਂ ਨੂੰ ਇਨਸਾਫ਼ ਅਤੇ ਮੁਆਵਜ਼ਾ ਦਿਵਾਉਣ ਲਈ ਸੰਘਰਸ਼ ਕਮੇਟੀ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।