ਅੰਮ੍ਰਿਤਸਰ ’ਚ AAP ਵਿਧਾਇਕਾ ਜੀਵਨਜੋਤ ਕੌਰ ਦੇ PA ਸਮੇਤ 5 ਲੋਕ ਗ੍ਰਿਫ਼ਤਾਰ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਕੀਤਾ ਸੀ ਜਾਨਲੇਵਾ ਹਮਲਾ

ਨਿਊਜ਼ ਪੰਜਾਬ

22 ਅਕਤੂਬਰ,2026

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੀ ਵਿਧਾਇਕਾ ਜੀਵਨਜੋਤ ਕੌਰ ਦੇ ਨਿੱਜੀ ਸਹਾਇਕ (PA) ਮਨਿੰਦਰ ਸਿੰਘ ਨੂੰ ਪੁਲਿਸ ਨੇ ਉਸ ਦੇ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, 17 ਅਕਤੂਬਰ ਨੂੰ ਰਾਮਬਾਗ ਇਲਾਕੇ ਵਿੱਚ ਚਰਚ ਨੇੜਲੀ ਮਾਰਕੀਟ ਵਿੱਚ ਖਰੀਦਦਾਰੀ ਕਰ ਰਹੇ ਅਸ਼ਵਨੀ ਕੁਮਾਰ ’ਤੇ ਕੁਝ ਵਿਅਕਤੀਆਂ ਨੇ ਜਾਨਲੇਵਾ ਹਮਲਾ ਕੀਤਾ ਸੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੀੜਤ ਦਾ ਦੋਸ਼ ਹੈ ਕਿ ਇਹ ਵਿਵਾਦ ਸਾਢੇ ਚਾਰ ਲੱਖ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਇਆ। ਉਸ ਨੇ ਸੁੱਚਾ ਸਿੰਘ ਤੋਂ ਉਧਾਰ ਦਿੱਤੇ ਪੈਸੇ ਵਾਪਸ ਮੰਗੇ ਸਨ, ਪਰ ਪੈਸੇ ਵਾਪਸ ਨਾ ਮਿਲਣ ਕਾਰਨ ਵਿਵਾਦ ਵਧ ਗਿਆ। ਪੁਲਿਸ ਨੇ ਮਨਿੰਦਰ ਸਿੰਘ, ਸੁੱਚਾ ਸਿੰਘ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਧਾਰਾ 307 ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।