ਨਿਊਜ਼ ਪੰਜਾਬ
22 ਅਕਤੂਬਰ,2026
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਕਥਿਤ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 10 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ਾਂ ਵਿੱਚ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਪੰਜਾਬ ਵਿੱਚ ਹੈਰੋਇਨ ਦੀ ਸਪਲਾਈ ਤੇ ਵੰਡ ਕਰਦੇ ਸਨ। ਇਸ ਸਬੰਧੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਨਸ਼ਾ ਤਸਕਰੀ ਦੀ ਲੜੀ ਨੂੰ ਤੋੜਿਆ ਜਾ ਸਕੇ।
