ਸਪੇਨ ’ਚ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਭਿਆਨਕ ਟੱਕਰ, 30 ਲੋਕਾਂ ਦੀ ਮੌਤ ਦੀ ਖ਼ਬਰ

ਨਿਊਜ਼ ਪੰਜਾਬ

28 ਅਕਤੂਬਰ,2026

ਸਪੇਨ ਵਿੱਚ ਮੈਡ੍ਰਿਡ ਤੋਂ ਦੱਖਣੀ ਅੰਡਾਲੂਸੀਆ ਨੂੰ ਜੋੜਨ ਵਾਲੀ ਰੇਲਵੇ ਲਾਈਨ ’ਤੇ ਦੋ ਤੇਜ਼ ਰਫ਼ਤਾਰ ਰੇਲਗੱਡੀਆਂ ਦੀ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ, ਇਸ ਹਾਦਸੇ ਵਿੱਚ 30 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਦਕਿ ਜ਼ਖ਼ਮੀਆਂ ਦੀ ਗਿਣਤੀ ਅਤੇ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਜਾਰੀ ਹੈ। ਟੱਕਰ ਕਾਰਨ ਰੇਲਗੱਡੀ ਦੇ ਕੁਝ ਡੱਬੇ ਪਟੜੀ ਤੋਂ ਉਤਰ ਗਏ ਅਤੇ ਰੇਲ ਆਵਾਜਾਈ ਰੋਕ ਦਿੱਤੀ ਗਈ। ਹਾਦਸੇ ਤੋਂ ਬਾਅਦ ਐਮਰਜੈਂਸੀ ਸੇਵਾਵਾਂ ਵੱਲੋਂ ਰਾਹਤ ਅਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ। ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਨੇ X ‘ਤੇ ਲਿਖਿਆ ਕਿ “ਮੈਂ ਟੋਲੇਡੋ ਵਿੱਚ ਹੋਏ ਗੰਭੀਰ ਰੇਲ ਹਾਦਸੇ ਤੋਂ ਹੈਰਾਨ ਅਤੇ ਦੁਖੀ ਹਾਂ। ਮੈਂ ਟਰਾਂਸਪੋਰਟ ਮੰਤਰੀ ਆਸਕਰ ਪੁਏਂਤੇ ਅਤੇ ਕਾਸਤਿਆ-ਲਾ ਮੰਚਾ ਦੇ ਮੁਖੀ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਐਮਰਜੈਂਸੀ ਸੇਵਾਵਾਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਘਟਨਾ ਸਥਾਨ ‘ਤੇ ਕੰਮ ਕਰ ਰਹੀਆਂ ਹਨ। ਪ੍ਰਸ਼ਾਸਨ ਇਸ ਕੰਮ ਦਾ ਤਾਲਮੇਲ ਕਰ ਰਿਹਾ ਹੈ। ਮੇਰੀ ਸੰਵੇਦਨਾ, ਏਕਤਾ ਅਤੇ ਸਮਰਥਨ ਹਾਦਸੇ ਦੇ ਸਾਰੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਹੈ।”