ਨਿਊਜ਼ ਪੰਜਾਬ
28 ਅਕਤੂਬਰ,2026
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 31 ਅਕਤੂਬਰ, ਸ਼ਨੀਵਾਰ ਨੂੰ ਦੁਪਹਿਰ 12 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਅਧਿਕਾਰਤ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਬੈਠਕ ਨੂੰ ਲੈ ਕੇ ਸਿਆਸੀ ਅਤੇ ਪ੍ਰਸ਼ਾਸਨਿਕ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।

ਮੀਟਿੰਗ ਦੌਰਾਨ ਸੂਬੇ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਹੋਣ ਦੇ ਨਾਲ-ਨਾਲ ਲੋਕਾਂ ਦੀ ਭਲਾਈ ਅਤੇ ਵਿਕਾਸ ਕਾਰਜਾਂ ਨੂੰ ਲੈ ਕੇ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਮੀਟਿੰਗ ਦੇ ਏਜੰਡੇ ਅਤੇ ਫੈਸਲਿਆਂ ਬਾਰੇ ਅਧਿਕਾਰਤ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
