ਨਿਊਜ਼ ਪੰਜਾਬ
29 ਅਕਤੂਬਰ,2026
ਆਮ ਆਦਮੀ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਭਲਕੇ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਮੀਟਿੰਗ ਦੌਰਾਨ ਚੋਣਾਂ ਲਈ ਉਮੀਦਵਾਰਾਂ ਦੀ ਚੋਣ, ਸੰਭਾਵੀ ਉਮੀਦਵਾਰਾਂ ਦੇ ਨਾਵਾਂ ਅਤੇ ਪਾਰਟੀ ਦੀ ਚੋਣ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਚੋਣ ਪ੍ਰਬੰਧਾਂ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਤੋਂ ਬਾਅਦ ਪਾਰਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਜਲਦ ਜਾਰੀ ਕੀਤੀ ਜਾ ਸਕਦੀ ਹੈ। ਹਾਲਾਂਕਿ ਚੋਣ ਕਮਿਸ਼ਨ ਨੇ ਅਜੇ ਤੱਕ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਨਹੀਂ ਕੀਤਾ ਹੈ, ਪਰ ਪੰਜਾਬ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 16 ਮਾਰਚ 2027 ਨੂੰ ਖ਼ਤਮ ਹੋਣ ਕਾਰਨ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
