ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਝਟਕਾ, 1 ਨਵੰਬਰ ਤੋਂ ਦੁੱਧ ਦੀਆਂ ਕੀਮਤਾਂ ਵਿੱਚ ₹3 ਪ੍ਰਤੀ ਕਿਲੋ ਵਾਧਾ

ਨਿਊਜ਼ ਪੰਜਾਬ

29 ਅਕਤੂਬਰ,2026

ਤਿਉਹਾਰਾਂ ਦੇ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਣ ਵਾਲਾ ਹੈ। ਸ਼ਹਿਰ ਵਿੱਚ 1 ਨਵੰਬਰ ਤੋਂ ਦੁੱਧ ਦੀਆਂ ਕੀਮਤਾਂ ਵਿੱਚ ₹3 ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਜਾਵੇਗਾ। ਹੈਬੋਵਾਲ ਅਤੇ ਤਾਜਪੁਰ ਡੇਅਰੀ ਕੰਪਲੈਕਸਾਂ ਦੇ ਡੇਅਰੀ ਮਾਲਕਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਡੇਅਰੀ ਪ੍ਰਤੀਨਿਧੀਆਂ ਅਨੁਸਾਰ, ਪਸ਼ੂਆਂ ਦੇ ਚਾਰੇ, ਤੂੜੀ, ਅਨਾਜ ਅਤੇ ਹਰੇ ਚਾਰੇ ਦੀਆਂ ਕੀਮਤਾਂ ਵਧਣ ਕਾਰਨ ਡੇਅਰੀ ਕਾਰੋਬਾਰ ਚਲਾਉਣਾ ਮੁਸ਼ਕਲ ਹੋ ਰਿਹਾ ਹੈ। ਇਸ ਤੋਂ ਇਲਾਵਾ, ਕਰੀਮ ਡੇਅਰੀ ਮਾਲਕਾਂ ਲਈ ਫੈਟ ਦੇ ਰੇਟ ਵਿੱਚ ਵੀ 30 ਪੈਸੇ ਦਾ ਵਾਧਾ ਕੀਤਾ ਗਿਆ ਹੈ। ਡੇਅਰੀ ਮਾਲਕਾਂ ਦਾ ਕਹਿਣਾ ਹੈ ਕਿ ਵਧਦੀਆਂ ਲਾਗਤਾਂ ਕਾਰਨ ਦੁੱਧ ਦੀਆਂ ਕੀਮਤਾਂ ਵਧਾਉਣੀਆਂ ਜ਼ਰੂਰੀ ਹੋ ਗਈਆਂ ਹਨ। ਇਸ ਫੈਸਲੇ ਨਾਲ ਆਮ ਲੋਕਾਂ ਦੇ ਘਰੇਲੂ ਬਜਟ ਉੱਤੇ ਵਾਧੂ ਬੋਝ ਪੈਣ ਦੀ ਸੰਭਾਵਨਾ ਹੈ।