1 ਨਵੰਬਰ ਨੂੰ ਅਬੋਹਰ ਪਹੁੰਚਣਗੇ CM ਭਗਵੰਤ ਮਾਨ, ਔਰਤਾਂ ਦੇ ਖਾਤਿਆਂ ’ਚ ਜਾਰੀ ਕਰਨਗੇ ਦੂਜੀ ਕਿਸ਼ਤ

ਨਿਊਜ਼ ਪੰਜਾਬ

29 ਅਕਤੂਬਰ,2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 1 ਨਵੰਬਰ ਨੂੰ ਅਬੋਹਰ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸ੍ਰੀਗੰਗਾਨਗਰ ਬਾਈਪਾਸ ਨੇੜੇ ਸ਼ਾਂਤੀ ਕੰਪਲੈਕਸ ਵਿੱਚ ਸਵੇਰੇ 10 ਵਜੇ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣਗੇ। ਇਸ ਮੌਕੇ ਮੁੱਖ ਮੰਤਰੀ ਯੋਜਨਾ ਦੀ ਦੂਜੀ ਕਿਸ਼ਤ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕਰਨਗੇ ਅਤੇ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਆਮ ਆਦਮੀ ਪਾਰਟੀ ਦੀ ਅਬੋਹਰ ਹਲਕਾ ਇੰਚਾਰਜ ਡਾ. ਸੁਹਾਨੀ ਡੋਡਾ ਅਨੁਸਾਰ, ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਅਬੋਹਰ ਹਲਕੇ ਵਿੱਚ ਇਸ ਯੋਜਨਾ ਦੇ ਲਗਭਗ 70 ਹਜ਼ਾਰ ਲਾਭਪਾਤਰੀ ਹਨ। ਇਸ ਦੇ ਨਾਲ ਹੀ ਸ਼ਹਿਰ ਦੀ ਸਫ਼ਾਈ, ਸੀਵਰੇਜ ਦੀ ਸਮੱਸਿਆ ਅਤੇ ਅਧੂਰੇ ਵਿਕਾਸ ਕਾਰਜਾਂ ਦਾ ਮੁੱਦਾ ਵੀ ਮੁੱਖ ਮੰਤਰੀ ਸਾਹਮਣੇ ਉਠਾਇਆ ਜਾਵੇਗਾ।