DA ਬਕਾਏ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਕਦਮ, ਵਿੱਤ ਵਿਭਾਗ ਨੇ ਜਾਰੀ ਕੀਤਾ ਪੱਤਰ

ਨਿਊਜ਼ ਪੰਜਾਬ

30 ਅਕਤੂਬਰ,2026

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਦੇ ਬਕਾਏ ਦੀ ਸਮੀਖਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਸਾਰੇ ਵਿਭਾਗਾਂ ਤੋਂ ਲੋੜੀਂਦੇ ਵੇਰਵੇ ਮੰਗੇ ਗਏ ਹਨ। ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਨਾਲ ਸਰਕਾਰ ‘ਤੇ ਪੈਣ ਵਾਲੇ ਵਿੱਤੀ ਬੋਝ ਦਾ ਅੰਦਾਜ਼ਾ ਲਗਾਉਣ ਅਤੇ ਬਜਟ ਦਾ ਪ੍ਰਬੰਧ ਕਰਨ ਲਈ ਇਹ ਕਦਮ ਚੁੱਕਿਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁਲਾਜ਼ਮ ਲੰਬੇ ਸਮੇਂ ਤੋਂ ਆਪਣੇ DA ਬਕਾਏ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ। ਹੁਣ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਸਮੀਖਿਆ ਨੇ ਮੁਲਾਜ਼ਮਾਂ ਦੀਆਂ ਉਮੀਦਾਂ ਵਧਾ ਦਿੱਤੀਆਂ ਹਨ। ਹਾਲਾਂਕਿ, ਬਕਾਏ ਦੀ ਅਦਾਇਗੀ ਕਦੋਂ ਹੋਵੇਗੀ, ਇਸ ਬਾਰੇ ਅਜੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।