ਨਿਊਜ਼ ਪੰਜਾਬ
31 ਅਕਤੂਬਰ,2026
ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਵੱਲੋਂ ਵਿਧਾਨ ਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਲੁਧਿਆਣਾ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਨੇ ਇੱਕ ਜੇਲ੍ਹ ਵਿੱਚ ਬੰਦ ਮੰਤਰੀ ‘ਤੇ ਭਰੋਸਾ ਜਤਾਉਂਦੇ ਹੋਏ ਉਸ ਨੂੰ ਟਿਕਟ ਦਿੱਤੀ ਹੈ, ਜਦਕਿ ਲੁਧਿਆਣਾ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਸਮੇਤ ਤਿੰਨ ਮੌਜੂਦਾ ਵਿਧਾਇਕਾਂ ਦੇ ਨਾਮ ਪਹਿਲੀ ਸੂਚੀ ਵਿੱਚ ਸ਼ਾਮਲ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਮਰਹੂਮ ਵਿਧਾਇਕ ਗੁਰਪ੍ਰੀਤ ਗੋਗੀ ਦੀ ਪਤਨੀ ਨੂੰ ਵੀ ਟਿਕਟ ਨਹੀਂ ਮਿਲੀ।
ਦੂਜੇ ਪਾਸੇ, ਪਾਰਟੀ ਨੇ ਸੰਜੀਵ ਅਰੋੜਾ, ਕੁਲਵੰਤ ਸਿੰਘ ਸਿੱਧੂ, ਭੋਲਾ ਗਰੇਵਾਲ, ਮਦਨ ਲਾਲ ਬੱਗਾ ਅਤੇ ਅਸ਼ੋਕ ਪਰਾਸ਼ਰ ਪੱਪੀ ਸਮੇਤ ਪੰਜ ਮੌਜੂਦਾ ਵਿਧਾਇਕਾਂ ‘ਤੇ ਮੁੜ ਭਰੋਸਾ ਜਤਾਇਆ ਹੈ। ਹੁਣ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਬਾਕੀ ਆਗੂਆਂ ਨੂੰ ਅਗਲੀ ਸੂਚੀ ਵਿੱਚ ਮੌਕਾ ਮਿਲਦਾ ਹੈ ਜਾਂ ਨਹੀਂ।
