ਤਰਨਤਾਰਨ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, ਕਈ ਥਾਣਾ ਮੁਖੀਆਂ ਸਮੇਤ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

ਨਿਊਜ਼ ਪੰਜਾਬ

31 ਅਕਤੂਬਰ,2026

ਤਰਨਤਾਰਨ ਪੁਲਿਸ ਵਿਭਾਗ ਵਿੱਚ ਪ੍ਰਸ਼ਾਸਨਿਕ ਪੱਧਰ ‘ਤੇ ਵੱਡਾ ਫੇਰਬਦਲ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਮਕਸਦ ਨਾਲ SSP ਵੱਲੋਂ ਅੱਧੀ ਦਰਜਨ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਤਹਿਤ ਕਈ ਥਾਣਿਆਂ ਦੇ ਮੁਖੀਆਂ, CIA ਸਟਾਫ ਅਤੇ ਟ੍ਰੈਫਿਕ ਪੁਲਿਸ ਦੇ ਇੰਚਾਰਜਾਂ ਦੀਆਂ ਜ਼ਿੰਮੇਵਾਰੀਆਂ ਵਿੱਚ ਤਬਦੀਲੀ ਕੀਤੀ ਗਈ ਹੈ। ਇੰਸਪੈਕਟਰ ਪ੍ਰਭਜੀਤ ਸਿੰਘ ਨੂੰ ਭਿੱਖੀਵਿੰਡ, ਹਰਪ੍ਰੀਤ ਸਿੰਘ ਵਿਰਕ ਨੂੰ CIA ਸਟਾਫ ਤਰਨਤਾਰਨ ਅਤੇ ਰੁਪਿੰਦਰ ਪਾਲ ਸਿੰਘ ਨੂੰ ਥਾਣਾ ਹਰੀਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਚੋਹਲਾ ਸਾਹਿਬ ਅਤੇ ਵੈਰੋਵਾਲ ਥਾਣਿਆਂ ਦੇ ਮੁਖੀਆਂ ਸਮੇਤ ਟ੍ਰੈਫਿਕ ਪੁਲਿਸ ਦੇ ਇੰਚਾਰਜ ਵੀ ਬਦਲੇ ਗਏ ਹਨ। ਇਸ ਫੇਰਬਦਲ ਨੂੰ ਪੁਲਿਸ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ।