ਨਿਊਜ਼ ਪੰਜਾਬ
1 ਨਵੰਬਰ,2026
ਪਟਿਆਲਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਵੱਡੀ ਸਫਲਤਾ ਹਾਸਲ ਹੋਈ ਹੈ। ਸੀਆਈਏ ਸਟਾਫ ਰਾਜਪੁਰਾ ਅਤੇ ਥਾਣਾ ਸਿਟੀ ਰਾਜਪੁਰਾ ਦੀ ਸਾਂਝੀ ਟੀਮ ਨੇ ਕਾਰਵਾਈ ਕਰਦਿਆਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ 32 ਬੋਰ ਦੀਆਂ 9 ਪਿਸਤੌਲਾਂ, 10 ਜ਼ਿੰਦਾ ਕਾਰਤੂਸ ਅਤੇ 16 ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਇੱਕ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਗਈ ਹੈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਮੰਗਵਾਏ ਗਏ ਸਨ ਅਤੇ ਇਨ੍ਹਾਂ ਵਿੱਚੋਂ 4 ਪਿਸਤੌਲਾਂ ਇੱਕ ਨਾਮੀ ਗੈਂਗ ਨੂੰ ਸਪਲਾਈ ਕੀਤੀਆਂ ਜਾਣੀਆਂ ਸਨ। ਪੁਲਿਸ ਨੇ ਇਸ ਗ੍ਰਿਫ਼ਤਾਰੀ ਨਾਲ ਦੋ ਵਿਅਕਤੀਆਂ ਦੀ ਹੱਤਿਆ ਦੀ ਵੱਡੀ ਸਾਜ਼ਿਸ਼ ਨਾਕਾਮ ਕਰਨ ਦਾ ਵੀ ਦਾਅਵਾ ਕੀਤਾ ਹੈ। ਫਿਲਹਾਲ ਤਿੰਨਾਂ ਮੁਲਜ਼ਮਾਂ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਹਥਿਆਰਾਂ ਦੀ ਸਪਲਾਈ ਨਾਲ ਜੁੜੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਸਕੇ।
