ਤੇਰ ਮੇਰ ਤੇ ਹੰਕਾਰ ਦੀ ਕਹਾਣੀ……ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ ਅਤੇ ਹੁਕਮਨਾਮਾ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ 6 ਨਵੰਬਰ 2026

ਨਿਊਜ਼ ਪੰਜਾਬ 

ਤੇਰ ਮੇਰ ਤੇ ਹੰਕਾਰ ਦੀ ਕਹਾਣੀ……ਵਿਚਾਰ ਭਾਈ ਰਣਜੀਤ ਸਿੰਘ ਜੀ ਢੱਡਰੀਆ ਵਾਲੇ 

🙏🙏☬ ੴ ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਤੋਂ ਅੱਜ ਦਾ ਪਾਵਨ ਪਵਿੱਤਰ ਅੰਮ੍ਰਿਤ ਵੇਲੇ ਦਾ ਮੁੱਖਵਾਕ’ ੨੧ ਕੱਤਕ ੫੫੮, ੬ ਨਵੰਬਰ ੨੦੨੬ ੴ ☬ 🙏🙏

ਗੋਂਡ ਮਹਲਾ ੫ ॥

ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ ॥ ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ ॥ ਗੁਰੁ ਮੇਰਾ ਦੇਉ ਅਲਖ ਅਭੇਉ ॥ ਸਰਬ ਪੂਜ ਚਰਨ ਗੁਰ ਸੇਉ ॥੧॥ ਗੁਰ ਬਿਨੁ ਅਵਰੁ ਨਾਹੀ ਮੈ ਥਾਉ ॥ ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ ॥ ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ ॥ ਗੁਰੁ ਗੋਪਾਲੁ ਪੁਰਖੁ ਭਗਵਾਨੁ ॥ ਗੁਰ ਕੀ ਸਰਣਿ ਰਹਉ ਕਰ ਜੋਰਿ ॥ ਗੁਰੂ ਬਿਨਾ ਮੈ ਨਾਹੀ ਹੋਰੁ ॥੨॥ ਗੁਰੁ ਬੋਹਿਥੁ ਤਾਰੇ ਭਵ ਪਾਰਿ ॥ ਗੁਰ ਸੇਵਾ ਜਮ ਤੇ ਛੁਟਕਾਰਿ ॥ ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ ॥ ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥ ਗੁਰੁ ਪੂਰਾ ਪਾਈਐ ਵਡਭਾਗੀ ॥ ਗੁਰ ਕੀ ਸੇਵਾ ਦੂਖੁ ਨ ਲਾਗੀ ॥ ਗੁਰ ਕਾ ਸਬਦੁ ਨ ਮੇਟੈ ਕੋਇ ॥ ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥ {ਪੰਨਾ 864}

ਅਰਥ: ਹੇ ਭਾਈ! ਮਾਇਆ ਦੇ ਮੋਹ ਦੇ ਘੁੱਪ ਹਨੇਰੇ ਵਿਚੋਂ ਬਚਣ ਲਈ) ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਥਾਂ ਨਹੀਂ ਸੁੱਝਦਾ (ਜਿਸ ਦਾ ਆਸਰਾ ਲੈ ਸਕਾਂ। ਸੋ) ਮੈਂ ਹਰ ਵੇਲੇ ਗੁਰੂ ਦਾ ਨਾਮ ਹੀ ਜਪਦਾ ਹਾਂ (ਗੁਰੂ ਦੀ ਓਟ ਤੱਕੀ ਬੈਠਾ ਹਾਂ) ।੧।ਰਹਾਉ।

ਹੇ ਭਾਈ! ਮੇਰਾ) ਗੁਰੂ (ਗੁਰੂ ਦੀ ਸਰਨ ਹੀ) ਮੇਰੇ ਵਾਸਤੇ (ਦੇਵ-) ਪੂਜਾ ਹੈ, (ਮੇਰਾ) ਗੁਰੂ ਗੋਬਿੰਦ (ਦਾ ਰੂਪ) ਹੈ। ਮੇਰਾ ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਬੜੀ ਸਮਰਥਾ ਦਾ ਮਾਲਕ ਹੈ। ਮੇਰਾ ਗੁਰੂ ਉਸ ਪ੍ਰਕਾਸ਼-ਰੂਪ ਪ੍ਰਭੂ ਦਾ ਰੂਪ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਮੈਂ ਤਾਂ ਉਹਨਾਂ ਗੁਰ-ਚਰਨਾਂ ਦੀ ਸਰਨ ਪਿਆ ਰਹਿੰਦਾ ਹਾਂ ਜਿਨ੍ਹਾਂ ਨੂੰ ਸਾਰੀ ਸ੍ਰਿਸ਼ਟੀ ਪੂਜਦੀ ਹੈ।੧।

ਹੇ ਭਾਈ! ਗੁਰੂ ਹੀ ਮੇਰੇ ਵਾਸਤੇ ਧਾਰਮਿਕ ਚਰਚਾ ਹੈ, ਗੁਰੂ (ਸਦਾ ਮੇਰੇ) ਹਿਰਦੇ ਵਿਚ ਟਿਕਿਆ ਹੋਇਆ ਹੈ, ਇਹੀ ਮੇਰੀ ਸਮਾਧੀ ਹੈ। ਗੁਰੂ ਉਸ ਭਗਵਾਨ ਦਾ ਰੂਪ ਹੈ ਜੋ ਸਰਬ-ਵਿਆਪਕ ਹੈ ਅਤੇ ਸ੍ਰਿਸ਼ਟੀ ਦਾ ਪਾਲਣਹਾਰ ਹੈ। ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਸਦਾ) ਗੁਰੂ ਦੀ ਸਰਨ ਪਿਆ ਰਹਿੰਦਾ ਹਾਂ। ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਆਸਰਾ ਨਹੀਂ ਸੁੱਝਦਾ।੨।

ਹੇ ਭਾਈ! ਗੁਰੂ ਜਹਾਜ਼ ਹੈ ਜੋ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਗੁਰੂ ਦੀ ਸਰਨ ਪਿਆਂ ਜਮਾਂ (ਦੇ ਡਰ) ਤੋਂ ਖ਼ਲਾਸੀ ਮਿਲ ਜਾਂਦੀ ਹੈ। (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ ਗੁਰੂ ਦਾ ਉਪਦੇਸ਼ ਹੀ (ਆਤਮਕ ਜੀਵਨ ਦਾ) ਚਾਨਣ ਦੇਂਦਾ ਹੈ। ਗੁਰੂ ਦੀ ਸੰਗਤਿ ਵਿਚ ਰਿਹਾਂ ਸਾਰੇ ਜੀਵਾਂ ਦਾ ਪਾਰ-ਉਤਾਰਾ ਹੋ ਜਾਂਦਾ ਹੈ।੩।

ਹੇ ਭਾਈ! ਵੱਡੀ ਕਿਸਮਤ ਨਾਲ ਪੂਰਾ ਗੁਰੂ ਮਿਲ ਮਿਲਦਾ ਹੈ। ਗੁਰੂ ਦੀ ਸਰਨ ਪਿਆਂ ਕੋਈ ਦੁੱਖ ਪੋਹ ਨਹੀਂ ਸਕਦਾ। (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਦਾ ਸ਼ਬਦ (ਵੱਸ ਪਏ ਉਸ ਦੇ ਅੰਦਰੋਂ) ਕੋਈ ਮਨੁੱਖ (ਆਤਮਕ ਜੀਵਨ ਦੇ ਉਜਾਰੇ ਨੂੰ) ਮਿਟਾ ਨਹੀਂ ਸਕਦਾ। ਹੇ ਭਾਈ! ਗੁਰੂ ਨਾਨਕ ਉਸ ਪਰਮਾਤਮਾ ਦਾ ਰੂਪ ਹੈ।੪।੭।੯।

गोंड महला ५ ॥

गुरु मेरी पूजा गुरु गोबिंदु ॥ गुरु मेरा पारब्रहमु गुरु भगवंतु ॥ गुरु मेरा देउ अलख अभेउ ॥ सरब पूज चरन गुर सेउ ॥१॥ गुर बिनु अवरु नाही मै थाउ ॥ अनदिनु जपउ गुरू गुर नाउ ॥१॥ रहाउ ॥ गुरु मेरा गिआनु गुरु रिदै धिआनु ॥ गुरु गोपालु पुरखु भगवानु ॥ गुर की सरणि रहउ कर जोरि ॥ गुरू बिना मै नाही होरु ॥२॥ गुरु बोहिथु तारे भव पारि ॥ गुर सेवा जम ते छुटकारि ॥ अंधकार महि गुर मंत्रु उजारा ॥ गुर कै संगि सगल निसतारा ॥३॥ गुरु पूरा पाईऐ वडभागी ॥ गुर की सेवा दूखु न लागी ॥ गुर का सबदु न मेटै कोइ ॥ गुरु नानकु नानकु हरि सोइ ॥४॥७॥९॥ {पन्ना 864}

अर्थ: हे भाई! (माया के मोह के घोर अंधकार से बचने के लिए) गुरू के बिना मुझे और कोई जगह नहीं सूझती (जिसका मैं आसरा ले सकूँ। सो) मैं हर वक्त गुरू का नाम जपता हूँ (गुरू की ओट लिए बैठा हूँ)।1। रहाउ।

हे भाई! (मेरा) गुरू (गुरू की शरण ही) मेरे वास्ते (देव-) पूजा है, (मेरा) गुरू, गोबिंद (का रूप) है। मेरा गुरू परमात्मा (का रूप) है, गुरू बड़ी ही समर्था का मालिक है। मेरा गुरू उस प्रकाश-रूप प्रभू का रूप है जिसका स्वरूप बयान नहीं किया जा सकता और जिसका भेद पाया नहीं जा सकता। मैं तो उन गुरू-चरणों की शरण पड़ा रहता हूँ जिनको सारी सृष्टि पूजती है।1।

हे भाई! गुरू ही मेरे वास्ते धार्मिक चर्चा है, गुरू (सदा मेरे) हृदय में टिका हुआ है, यही मेरी समाधि है। गुरू उस भगवान का रूप है जो सर्व-व्यापक है और सृष्टि का पालनहार है। मैं (अपने) दोनों हाथ जोड़ के (सदा) गुरू की शरण पड़ा रहता हॅूँ। गुरू के बिना मुझे कोई और आसरा नहीं सूझता।2।

हे भाई! गुरू जहाज है जो संसार-समुंद्र से पार लंघा लेता है। गुरू की शरण पड़ने से जमों (के डर) से खलासी मिल जाती है। (माया के मोह के) घोर अंधकार में गुरू का उपदेश ही (आत्मिक जीवन का) प्रकाश देता है। गुरू की संगति में रहने से सारे जीवों का पार-उतारा हो जाता है।3।

हे भाई! बहुत ही भाग्यों से पूरा गुरू मिलता है। गुरू की शरण पड़ने से कोई दुख छू भी नहीं सकता। (जिस मनुष्य के हृदय में) गुरू का शबद (बस जाए, उसके अंदर से) कोई मनुष्य (आत्मिक जीवन के उजाले को) मिटा नहीं सकता। हे भाई! गुरू नानक उस परमात्मा का रूप है।4।7।9।

🙏🙏🙏🙏🙏