ਨਿਊਜ਼ ਪੰਜਾਬ
6 ਨਵੰਬਰ,2026
ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕਰ ਲਈ ਹੈ। ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਸੁਖਬੀਰ ਬਾਦਲ ਖੁਦ ਚੰਦੂਮਾਜਰਾ ਦੇ ਘਰ ਪਹੁੰਚੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਅਤੇ ਪੰਜਾਬ ਦੀ ਸਥਿਤੀ ਨੂੰ ਦੇਖਦਿਆਂ ਅਕਾਲੀ ਦਲ ਦਾ ਇਕਜੁੱਟ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 2 ਦਸੰਬਰ ਦਾ ਫ਼ਰਮਾਨ ਪਾਰਟੀ ਨੂੰ ਤੋੜਨ ਲਈ ਨਹੀਂ, ਸਗੋਂ ਇਕਜੁੱਟ ਕਰਨ ਲਈ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਖੁਦ ਵਿਧਾਨ ਸਭਾ ਚੋਣ ਨਹੀਂ ਲੜਨਗੇ, ਸਗੋਂ ਉਨ੍ਹਾਂ ਦਾ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਸਨੌਰ ਹਲਕੇ ਤੋਂ ਚੋਣ ਲੜੇਗਾ। ਜ਼ਿਕਰਯੋਗ ਹੈ ਕਿ ਪ੍ਰੋ. ਚੰਦੂਮਾਜਰਾ ਨੇ 4 ਨਵੰਬਰ ਨੂੰ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਅਸਤੀਫ਼ਾ ਦਿੱਤਾ ਸੀ, ਜਦਕਿ ਅਗਲੇ ਦਿਨ ਉਨ੍ਹਾਂ ਦੇ ਪੁੱਤਰ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡ ਦਿੱਤੀ ਸੀ। ਹੁਣ ਦੋਵਾਂ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ।
